ਕਪੂਰਥਲਾ, 19 ਅਪਰੈਲ (ਪੰਜਾਬ ਪੋਸਟ ਬਿਊਰੋ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ ਜੀ ਦੇ ਜਨਮ ਦਿਵਸ ਦੇ ਸੰਬੰਧ ਵਿੱਚ ਸਥਾਨਕ ਪੰਜਾਬ ਨੈਸ਼ਨਲ ਬੈਂਕ ਐਸ.ਸੀ/ਐਸ.ਟੀ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਵਲੋਂ ਜਿਲੇ ਦੇ ਵੱਖ-ਵੱਖ ਸਕੂਲਾਂ ਵਿੱਚ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ।ਐਸੋਸੀਏਸ਼ਨ ਦੇ ਮੈਂਬਰਾਂ ਨੇ ਜਿਥੇ ਬਾਬਾ ਸਾਹਿਬ ਦੇ ਜੀਵਨ ਸੰਘਰਸ਼ ਅਤੇ ਉਹਨਾਂ ਵਲੋਂ ਭਾਰਤ ਦੇ ਸੰਵਿਧਾਨ ਦੀ ਦੇਣ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ, ਉਥੇ ਹੀ ਉਹਨਾਂ ਨੂੰ ਬਾਬਾ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।ਐਸੋਸੀਏਸ਼ਨ ਵਲੋਂ ਵਿਦਿਆਰਥੀਆਂ ਨੂੰ ਕਾਪੀਆਂ, ਕਿਤਾਬਾਂ ਤੇ ਪੈਨ ਆਦਿ ਵੰਡੇ ਗਏ।
ਇਸ ਮੌਕੇ ਤੇ ਐਸੋਸੀਏਸ਼ਨ ਦੇ ਸਰਕਲ ਸੈਕਟਰੀ ਹਨੀ ਜੱਖੂ, ਪ੍ਰਧਾਨ ਦੁਸ਼ਿਅੰਤ ਬੰਗਰ ਜਾਇੰਟ ਸੈਕਟਰੀ ਪਰਮਜੀਤ ਸਿੰਘ, ਰੋਮ ਨਾਥ, ਕੁਲਵਿੰਦਰ ਗਿੱਲ, ਸ਼੍ਰੀਮਤੀ ਮੀਨਾ ਅੰਜਨਾ ਭੱਟੀ, ਸਿਮਰਜੀਤ ਸਿੰਘ, ਈਸ਼ਾ ਦਿਉਲ, ਤਜਿੰਦਰ ਸਿੰਘ, ਕੁਲਵਿੰਦਰ ਸਿੰਘ, ਸਤਪਾਲ ਸਿੰਘ ਤੇ ਕਮਲਜੀਤ ਕੁਮਾਰੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media