ਸੰਗਰੂਰ, 19 ਅਪ੍ਰੈਲ (ਜਗਸੀਰ ਲੌਂਗੋਵਾਲ) – ਗੁ. ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸਾਖੀ ਦੇ ਪਵਿੱਤਰ ਦਿਹਾੜੇ
ਸਬੰਧੀ ਅਕਾਲ ਕਾਲਜ ਕੌਂਸਲ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਲੋਂ ਸਾਂਝੇ ਤੌਰ ‘ਤੇ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ‘ਜੀ ਆਇਆਂ’ ਕਹਿਣ ਉਪਰੰਤ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਸਤਿਕਾਰਯੋਗ ਪਿਤਾ ਕੁੰਦਨ ਸਿੰਘ ਸੱਜਣ ਕੈਨੇਡਾ, ਰਣਜੀਤ ਸਿੰਘ ਦੂਲੇ ਕੈਨੇਡਾ ਅਤੇ ਰੁਪਿੰਦਰਜੀਤ ਸਿੰਘ ਕਾਹਲੋਂ ਕੈਨੇਡਾ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਲਈ ਵਿਦਿਆਰਥੀਆਂ ਦਾ ਵਿਦੇਸ਼ਾਂ ਵਿੱਚ ਜਾਣਾ ਇੱਕ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਛੋਟੀ ਉਮਰ ਦੇ ਲੜਕੇ ਲੜਕੀਆਂ ਨੂੰ ਵਿਦੇਸ਼ਾਂ ਵਿੱਚ ਨਹੀਂ ਜਾਣਾ ਚਾਹੀਦਾ।ਅਗਰ ਜਾਣਾ ਹੈ ਤਾਂ ਡਿਗਰੀ ਲੈ ਕੇ ਹੀ ਜਾਣਾ ਚਾਹੀਦਾ ਹੈ ਤਾਂ ਜੋ ਉਚ ਸਿੱਖਿਆ ਹਾਸਲ ਕਰਨ ‘ਚ ਉਨ੍ਹਾਂ ਨੂੰ ਕੋਈ ਮੁਸ਼ਕਲ ਨਾ ਆ ਸਕੇ।ਉਨ੍ਹਾਂ ਵਿਦੇਸ਼ਾਂ ਵਿੱਚ ਜਾਣ ਵਾਲੇ ਰਾਗੀ ਢਾਡੀ ਕਥਾਵਾਚਕਾਂ ਅਤੇ ਹੋਰ ਸਿੰਘਾਂ ਵਲੋਂ ਪ੍ਰਚਾਰਕ ਦੌਰੇ ‘ਤੇ ਵਿਦੇਸ਼ ਜਾਣ ਵਾਲਿਆਂ ਬਾਰੇ ਸੰਬੋਧਨ ਕਰਦਿਆਂ ਕਿਹਾ ਕਿ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੇ ਜਥੇ ਅਕਸਰ ਹੀ ਉਨ੍ਹਾਂ ਕੋਲ ਸਮਰਪਤ ਭਾਵਨਾ ਨਾਲ ਆਉਂਦੇ ਰਹਿੰਦੇ ਹਨ।ਸਾਨੂੰ ਉਨ੍ਹਾਂ ਵਲੋਂ ਕੋਈ ਵੀ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਗਿਆ।ਜਦਕਿ ਹੋਰਨਾਂ ਥਾਵਾਂ ਤੋਂ ਜਥੇ ਇੱਧਰ ਉਧਰ ਹੋ ਜਾਂਦੇ ਹਨ ਅਤੇ ਮਿਥੇ ਸਮੇਂ ‘ਤੇ ਵਾਪਸ ਨਹੀਂ ਆਉਂਦੇ।ਉਨ੍ਹਾਂ ਕਿਹਾ ਕਿ ਕੈਨੇਡਾ ਦੀ ਸਰਕਾਰ ਵਲੋਂ ਸੰਤ ਅਤਰ ਸਿੰਘ ਦੇ ਅਨਿਨ ਸੇਵਕ ਸੰਤ ਤੇਜਾ ਸਿੰਘ ਮਸਤੂਆਣਾ ਦੇ ਨਾਮ ‘ਤੇ ਦਿਨ ਮਨਾਉਣ ਸਬੰਧੀ 1 ਜੁਲਾਈ ਨੂੰ ਪੱਕਾ ਹੀ ਐਲਾਨ ਦਿੱਤਾ ਗਿਆ ਹੈ।
ਸਰਦਾਰ ਰੁਪਿੰਦਰਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਉਨ੍ਹਾਂ ਵਲੋਂ ਕੈਨੇਡਾ ਵਿੱਚ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਸਾਹਿਬ ਦੇ ਨਾਂ ‘ਤੇ ਟਰੱਸਟ ਨੂੰ ਰਜਿਸਟਰ ਕਰਵਾ ਦਿੱਤਾ ਗਿਆ ਹੈ ਤਾਂ ਜੋ ਜਥਿਆਂ ਨੂੰ ਆਉਣ ਜਾਣ ‘ਚ ਕੋਈ ਦਿੱਕਤ ਪੇਸ਼ ਨਾ ਆ ਸਕੇ।ਕੌਂਸਲ ਦੇ ਸੀਨੀਅਰ ਮੈਂਬਰ ਲਖਵਿੰਦਰ ਸਿੰਘ ਕਾਹਨੇਕੇ ਵਲੋਂ ਮੰਚ ਸੰਚਾਲਨ ਕਰਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਮਿੱਠੂ ਸਿੰਘ ਕਾਹਨੇਕੇ ਵਲੋਂ ਧੰਨਵਾਦ ਕਰਨ ਉਪਰੰਤ ਪ੍ਰਬੰਧਕਾਂ ਨੇ ਆਈਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ।
ਇਸ ਮੌਕੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨਾਲ ਜਥੇਦਾਰ ਹਰਜੀਤ ਸਿੰਘ ਸਜੂਮਾ ਪ੍ਰਧਾਨ ਧਰਮ ਪ੍ਰਚਾਰ ਕਮੇਟੀ, ਸੀਨੀਅਰ ਕੌਂਸਲ ਮੈਂਬਰ ਗੁਰਜੰਟ ਸਿੰਘ ਦੁੱਗਾਂ, ਸੀਨੀਅਰ ਕੌਂਸਲ ਮੈਂਬਰ ਸਿਆਸਤ ਸਿੰਘ ਗਿੱਲ, ਭੁਪਿੰਦਰ ਸਿੰਘ ਗਰੇਵਾਲ ਸਕੱਤਰ ਧਰਮ ਪ੍ਰਚਾਰ ਕਮੇਟੀ, ਭਾਈ ਸਤਨਾਮ ਸਿੰਘ ਦਮਦਮੀ ਇੰਚਾਰਜ਼ ਧਰਮ ਪ੍ਰਚਾਰ ਕਮੇਟੀ, ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ, ਮੀਤ ਗ੍ਰੰਥੀ ਭਾਈ ਗੁਰਮੇਲ ਸਿੰਘ ਸਮੇਤ ਵੱਖ-ਵੱਖ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ ਸਟਾਫ ਮੈਂਬਰ ਮੌਜ਼ੂਸ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media