ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਪਾਕਿਸਤਾਨ ‘ਚ ਘੱਟਗਿਣਤੀ ਸਿੱਖਾਂ ਨਾਲ ਕੀਤੇ ਜਾ ਰਹੇ ਧੱਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਅੱਜ ਛਪੀਆਂ ਖ਼ਬਰਾਂ ਅਨੁਸਾਰ ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਗੁਲਾਬ ਸਿੰਘ ਸ਼ਾਹੀਨ ਨੂੰ ਇਕ ਖੁਫੀਆ ਏਜੰਸੀ ਵੱਲੋਂ ਗਾਇਬ ਕਰਨਾ ਘੱਟਗਿਣਤੀਆਂ ਨੂੰ ਦਬਾਉਣ ਵਾਲੀ ਕਾਰਵਾਈ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ‘ਚ ਘੱਟਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਦੀਆਂ ਖ਼ਬਰਾਂ ਆਉਂਦੀਆਂ ਰਹੀਆਂ ਹਨ, ਜਿਨ੍ਹਾਂ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਉਥੇ ਸਿੱਖ ਅਸੁਰੱਖਿਅਤ ਹਨ।ਉਨ੍ਹਾਂ ਕਿਹਾ ਕਿ ਇਹ ਵਰਤਾਰਾ ਠੀਕ ਨਹੀਂ ਹੈ ਅਤੇ ਕਿਸੇ ਵੀ ਦੇਸ਼ ਵਿਚ ਵੱਸਦੇ ਸਾਰੇ ਭਾਈਚਾਰਿਆਂ ਦੇ ਲੋਕਾਂ ਦੀ ਸੁਰੱਖਿਆ ਲਈ ਉਥੋਂ ਦੀ ਸਰਕਾਰ ਜ਼ੁੰਮੇਵਾਰ ਹੁੰਦੀ ਹੈ।ਗੁਲਾਬ ਸਿੰਘ ਸ਼ਾਹੀਨ ਨੂੰ ਚੁੱਕ ਕੇ ਅਣਦੱਸੀ ਥਾਂ ’ਤੇ ਲੈ ਜਾਣ ਦਾ ਮਾਮਲਾ ਪਾਕਿਸਤਾਨ ਅੰਦਰ ਸਿੱਖਾਂ ਵਿੱਚ ਡਰ ਪੈਦਾ ਕਰਨ ਵਾਲਾ ਹੈ, ਜਿਸ ਬਾਰੇ ਉਥੋਂ ਦੀ ਸਰਕਾਰ ਨੂੰ ਤੁਰੰਤ ਸਪੱਸ਼ਟ ਕਰਨਾ ਚਾਹੀਦਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਇਹ ਖ਼ਬਰ ਦਰੁੱਸਤ ਹੈ ਤਾਂ ਇਸ ਤੋਂ ਮੰਦਭਾਗੀ ਗੱਲ ਹੋਰ ਨਹੀਂ ਹੋ ਸਕਦੀ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …