Tuesday, July 28, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ਼ ਲੋਂਗ ਲਰਨਿੰਗ ਵਿਭਾਗ ‘ਚ ਲੈਕਚਰ

PPN2611201409

ਅੰਮ੍ਰਿਤਸਰ, 26 ਨਵੰਬਰ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ਼ ਲੋਂਗ ਲਰਨਿੰਗ ਵਿਭਾਗ ਵਿਖੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਸਾਬਕਾ ਉੱਪ-ਕੁਲਪਤੀ ਪ੍ਰੋਫ਼ੈਸਰ (ਡਾ.) ਐਸ. ਐਸ. ਗਿੱਲ ਨੇ ਇੱਕ ਲੈਕਚਰ ”ਜੀਵਨ ਵਿੱਚ ਕੋਮਲ ਕਲਾਵਾਂ ਦਾ ਮਹੱਤਵ” ਬਾਰੇ ਬੋਲਦਿਆਂ ਆਪਣੇ ਜੀਵਨ ਦੇ ਅਨੁਭਵਾਂ ਦੀਆਂ ਉਦਾਹਰਨਾਂ ਦਿੰਦੇ ਹੋਏ ਇਸ ਵਿਸ਼ੇ ਨਾਲ ਸਬੰਧਤ ਸਮੱਗਰੀ ਨੂੰ ਬੜੇ ਸੁਚੱਜੇ ਢੰਗ ਨਾਲ ਪੇਸ਼ ਕੀਤਾ। ਮਨੁੱਖ ਨੂੰ ਆਪਣਾ ਜੀਵਨ ਸੂਚਾਰੂ ਰੂਪ ਵਿੱਚ ਬਤੀਤ ਕਰਨ ਅਤੇ ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਅਕਾਦਮਿਕ ਪੜ੍ਹਾਈ ਤੋਂ ਇਲਾਵਾ ਹੋਰ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ, ਉਹਨਾਂ ਤੋਂ ਜਾਣੂ ਕਰਵਾਇਆ ।
ਲੈਕਚਰ ਦੌਰਾਨ ਵਿਦਿਆਰਥੀਆਂ ਦੇ ਸਵਾਲਾਂ ਦੇ ਢੁੱਕਵੇਂ ਜਵਾਬ ਦੇ ਕੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਹੀ ਮਾਰਗ-ਦਰਸ਼ਨ ਦਿੱਤਾ।ਇਸ ਮੌਕੇ ਡਾ. ਅੰਮ੍ਰਿਤਪਾਲ ਕੌਰ, ਡੀਨ ਵਿਦਿਆਰਥੀ ਭਲਾਈ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਸ਼ੇਸ਼ ਮਹਿਮਾਨ ਵਜੋਂ ਹਾਜਰ ਸਨ।ਮਿਸਜ ਤੇਜਪਾਲ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।ਪ੍ਰੋਫੈਸਰ ਗੁਰਪ੍ਰੀਤ ਕੌਰ, ਡਾਇਰੈਕਟਰ ਲਾਈਫਲੌਂਗ ਲਰਨਿੰਗ ਵਿਭਾਗ ਨੇ ਸਮੂਹ ਸਟਾਫ ਵੱਲੋਂ ਡਾ. ਗਿੱਲ ਅਤੇ ਡਾ. ਅੰਮਿਤਪਾਲ ਕੌਰ ਨੂੰ ਸਮ੍ਰਿਤੀ ਚਿੰਨ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਤੇ ਸ਼੍ਰੀਮਤੀ ਤੇਜਪਾਲ ਕੌਰ, ਸ਼੍ਰੀਮਤੀ ਪਰਮਜੀਤ ਕੌਰ, ਸ਼੍ਰੀਮਤੀ ਗੁਰਸ਼ਰਨ ਕੌਰ, ਸ਼੍ਰੀਮਤੀ ਮਹਿਮਾ, ਸ਼੍ਰੀਮਤੀ ਰੁਬੀਨਾ ਅਤੇ ਮਿਸ ਰਿਤਿਕਾ ਅਤੇ ਵਿਭਾਗ ਦੇ ਸਾਰੇ ਵਿਦਿਆਰਥੀ ਵੀ ਹਾਜਰ ਸਨ ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply