Wednesday, October 14, 2026

ਧਾਰਮਿਕ ਪ੍ਰੀਖਿਆ ‘ਚ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਦੇ ਜੇਤੂ ਬੱਚਿਆਂ ਨੂੰ ਮਿਲੇ ਇਨਾਮ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਅੱਜ ਧਾਰਮਿਕ ਪ੍ਰਤੀਯੋਗਤਾ ਵਿੱਚ ਇਨਾਮ ਜਿੱਤਣ ਵਾਲੇ ਵਿਦਿਆਰਥੀਆਂ ਅਤੇ ਸਟਾਫ ਦੀ ‘ਐਜੂਕੇਟ ਪੰਜਾਬ ਪ੍ਰੋਜੈਕਟ ਦੇ ਅਧੀਨ ਕਰਵਾਈ ਗਈ ਪ੍ਰੀਖਿਆ ਸੰਬਧੀ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਸੰਸਥਾ ਦੇ ਮੈਂਬਰ ਜਸਵਿੰਦਰ ਸਿੰਘ ਖਾਲਸਾ ਵਲੌਂ ਬੱਚਿਆਂ ਨੂੰ ਇਨਾਮ ਦਿੱਤੇ ਗਏ।ਸਕੂਲ ਪ੍ਰਿੰਸੀਪਲ ਰਵਿੰਦਰ ਕੌਰ ਕੰਬਜ਼ ਨੂੰ ਇਸ ਧਾਰਮਿਕ ਪ੍ਰੀਖਿਆ ਵਿੱਚ ਭਾਗ ਲੈਣ ਲਈ ਬੱਚਿਆਂ ਨੂੰ ਪ੍ਰੇਰਿਤ ਕਰਨ ਅਤੇ ਤਿਆਰੀ ਕਰਵਾਉਣ ਦੇ ਚੱਲਦੇ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
                 ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਪ੍ਰਿੰਸੀਪਲ ਰਵਿੰਦਰ ਕੌਰ ਕੰਬੋਜ਼ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਪੰਜਾਬ ਐਜੂਕੇਟ ਪ੍ਰੋਜੈਕਟ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿੱਚ ਸਕੂਲ ਦੇ 8 ਬੱਚੇ ਪ੍ਰੀਖਿਆ ਵਿਚ ਅਵਲ ਆਏ ਸਨ।ਉਨਾਂ ਨੂੰ ਸੰਸਥਾ ਦੇ ਮੈਂਬਰ ਜਸਵਿੰਦਰ ਸਿੰਘ ਖਾਲਸਾ ਵਲੋਂ ਅੱਜ ਸਕੂਲ ਵਿੱਚ ਕਰਵਾਏ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ ਹੈ, ਜੌੋ ਕਿ ਸਕੂਲ ਵਾਸਤੇ ਬਹੁਤ ਹੀ ਮਾਣ ਦੀ ਗੱਲ ਹੈ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …