Tuesday, August 25, 2026

ਖੇਤੀਬਾੜੀ ਵਿਭਾਗ ਪਠਾਨਕੋਟ ਨੇ ਲਾਂਚ ਕੀਤਾ ‘ਮੇਰੀ ਖੇਤੀ ਮੇਰਾ ਮਾਣ’ ਯੂ ਟਿਊਬ ਚੈਨਲ

ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜਿਲ੍ਹਾ ਪਠਾਨਕੋਟ ‘ਚ ਵੱਖਰੀ ਪਹਿਲ

ਪਠਾਨਕੋਟ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਵਲੋਂ ਅੱਜ ਜਿਲ੍ਹਾ ਪਠਾਨਕੋਟ ‘ਚ ਕਿਸਾਨੀ ਨਾਲ ਜੂੜੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਨਾਲ ਜੋੜਨ ਲਈ ਯੂ ਟਿਊਬ ਚੈਨਲ ‘ਮੇਰੀ ਖੇਤੀ ਮੇਰਾ ਮਾਣ’ ਲਾਂਚ ਕੀਤਾ। ਜਿਕਰਯੋਗ ਹੈ ਕਿ ਵਿਭਾਗ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ‘ਚ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿੱਚ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ ਪਠਾਨਕੋਟ, ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ, ਗੁਰਵਿੰਦਰ ਸਿੰਘ ਮੱਛੀ ਪਾਲਣ ਅਫਸਰ ਪਠਾਨਕੋਟ, ਡਾ. ਸੁਮੇਸ਼ ਪਸ਼ੂ ਪਾਲਣ ਵਿਭਾਗ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਡਾ. ਵਿਕਰਾਂਤ ਧਵਨ ਡਿਪਟੀ ਪੀ.ਡੀ (ਆਤਮਾ), ਡਾ. ਸੁਖਪ੍ਰੀਤ ਸਿੰਘ ਡਿਪਟੀ ਪੀ.ਡੀ (ਆਤਮਾ), ਪਵਨਦੀਪ ਥਾਪਾ ਜੂਨੀਅਰ ਟੈਕਨੀਸ਼ੀਅਨ (ਇੰਜੀਨਿਰਿੰਗ ਵਿੰਗ), ਪ੍ਰਭਜੋਤ ਸਿੰਘ ਏ.ਟੀ.ਐਮ ਆਦਿ ਹਾਜ਼ਰ ਸਨ।
                 ਡਿਪਟੀ ਕਮਿਸਨਰ ਪਠਾਨਕੋਟ ਨੇ ਅਪਣੇ ਸੰਬੋਧਨ ‘ਚ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਲਗਾਤਾਰ ਆ ਰਹੀ ਗਿਰਾਵਟ ਕਾਰਨ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜ਼ਾਈ ਹੇਠ ਰਕਬਾ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।ਕਿਸਾਨ ਭਲਾਈ ਵਿਭਾਗ ਪਠਾਨਕੋਟ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਦੀ ਤਕਨੀਕ ਅਪਨਾਉਣ ਨਾਲ ਕੱਦੂ ਕਰਕੇ ਲਗਾਏ ਝੋਨੇ ਨਾਲ ਬਹੁਤ ਫਾਇਦੇ ਹਨ ਜਿਵੇਂ ਕਿ 15-20% ਪਾਣੀ ਤੇ ਮਜ਼ਦੂਰੀ ਦੀ ਬੱਚਤ ਹੁੰਦੀ ਹੈ, ਭੂਮੀ ਹੇਠਲਾ ਪਾਣੀ 10-12% ਜਿਆਦਾ ਰੀਚਾਰਜ਼ ਹੁੰਦਾ ਹੈ, ਫਸਲ ਨੂੰ ਬੀਮਾਰੀਆਂ ਘੱਟ ਲੱਗਦੀਆਂ ਹਨ, ਝੋਨੇ ਦੀ ਪਰਾਲੀ ਦਾ ਪ੍ਰਬੰਧ ਕਰਨਾ ਸੌਖਾ ਹੋ ਜਾਂਦਾ ਹੈ, ਖੇਤ ਜਲਦੀ ਵਿਹਲਾ ਹੋ ਜਾਂਦਾ ਹੈ ਅਤੇ ਅਗਲੀ ਫਸਲ ਲਈ ਖੇਤ ਤਿਆਰ ਕਰਨਾ ਸੌਖਾ ਹੋ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸਾਲ 2022-23 ਦੌਰਾਨ ਜਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜ਼ਾਈ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਵਲੋਂ ਚਲਾਈ ਜਾਣ ਵਾਲੀ ਮੁਹਿੰਮ ਤਹਿਤ ਯੂ-ਟਿਊਬ ਚੈਨਲ “ਮੇਰੀ ਖੇਤੀ ਮੇਰਾ ਮਾਣ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਸਾਰੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਚੈਨਲ ਨੂੰ ਸਬ-ਸਕਰਾਈਬ ਕਰਕੇ ਵੱਧ ਤੋਂ ਵੱਧ ਸ਼ੇਅਰ ਕਰਨ ਤਾਂ ਜੋ ਖੇਤੀਬਾੜੀ ਨਾਲ ਸਬੰਧਤ ਆਧੁਨਿਕ ਜਾਣਕਾਰੀ ਹਰ ਕਸਾਨ ਤੱਕ ਪਹੁੰਚ ਸਕੇ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …