ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਡੀ.ਏ.ਵੀ ਸੰਸਥਾਵਾਂ ਦੇ ਮੋਢੀ ਮਹਾਤਮਾ ਹੰਸਰਾਜ ਜੀ ਦਾ
ਜਨਮ ਦਿਵਸ ਰਵਾਇਤੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।
ਸਕੂਲ ਵਿੱਚ ਵਿਸ਼ੇਸ਼ ਰੂਪ ਵਿੱਚ ਹਵਨ ਯੱਗ ਦਾ ਆਯੋਜਨ ਕੀਤਾ ਗਿਆ ਅਤੇ ਮਹਾਤਮਾ ਹੰਸ ਰਾਜ ਦੀਆਂ ਸਿੱਖਿਆਵਾਂ ਦਾ ਵਰਣਨ ਕੀਤਾ ਗਿਆ।ਮਹਾਤਮਾ ਹੰਸਰਾਜ ਇੱਕ ਮਹਾਨ ਸਿੱਖਿਆ ਸ਼ਾਸਤਰੀ ਅਤੇ ਆਰੀਆ ਸਮਾਜ ਦੇ ਮੋਢੀਆਂ ਵਿੱਚੋਂ ਸਨ।ਜਿੰਨ੍ਹਾਂ ਦਾ ਜਨਮ ਅਪ੍ਰੈਲ 19, 1864 ਨੂੰ ਹੋਇਆ।ਉਹ ਸਵਾਮੀ ਦਇਆਨੰਦ ਸਰਸਵਤੀ ਜੀ ਦੇ ਦਰਸਾਏ ਰਾਹ `ਤੇ ਚੱਲਣ ਵਾਲੇ ਸਨ।ਸਕੂਲ ਵਿੱਚ ਬੱਚਿਆਂ ਨੇ ਮੰਤਰਾਂ ਦਾ ਉਚਾਰਨ ਕੀਤਾ, ਮਹਾਤਮਾ ਜੀ ਦੇ ਜੀਵਨ ਬਾਰੇ ਗੀਤ ਗਾਏ ਅਤੇ ਉਹਨਾਂ ਦੇ ਸਮਾਜ ਵਿੱਚ ਪਏ ਯੋਗਦਾਨ ਨੂੰ ਯਾਦ ਕੀਤਾ ।
ਪੰਜਾਬ ਜ਼ੋਨ-ਏ ਦੇ ਖੇਤਰੀ ਅਫ਼ਸਰ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਤੇ ਮਹਾਤਮਾ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ ।
ਸਕੂਲ ਪ੍ਰਬੰਧਕ ਡਾ. ਪਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਇਸ ਹਵਨ ਯੱਗ ਵਿੱਚ ਯਜਮਾਨ ਦੇ ਤੌਰ `ਤੇ ਬਿਰਾਜਮਾਨ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ੁੱਭ-ਇੱਛਾਵਾਂ ਦਿੱਤੀਆਂ ਤੇ ਮਹਾਤਮਾ ਜੀ ਵੱਲੋਂ ਬੜੀ ਦੂਰਅੰਦੇਸ਼ੀ ਨਾਲ ਦਰਸਾਏ ਰਾਹਾਂ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ।ਚਿੱਤਰਕਾਰੀ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਮਿਹਨਤ ਨੂੰ ਉਨਾਂ ਨੇ ਖੂਬ ਸਰਾਹਿਆ।
ਇਸ ਮੌਕੇ ਸਕੂਲ ਦੇ ਕਾਰਜਕਾਰੀ ਅਧਿਆਪਕ ਇੰਚਾਰਜ਼ ਬਲਵਿੰਦਰ ਸਿੰਘ ਨੇ ਮਹਾਤਮਾ ਹੰਸਰਾਜ ਜੀ ਦੇ ਜੀਵਨ ‘ਤੇ ਰੌਸ਼ਨੀ ਪਾਉਂਦਿਆਂ ਸਮਾਜ ਪ੍ਰਤੀ ਉਹਨਾਂ ਦੀ ਸਮਰਪਨ ਭਾਵਨਾ ਦਾ ਜ਼ਿਕਰ ਕੀਤਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media