Tuesday, August 25, 2026

ਫਾਇਰ ਬ੍ਰਿਗੇਡ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਕੀਤੀ ਮੌਕ ਡਰਿਲ

ਲੋਕਾਂ ਨੂੰ ਫਾਇਰ, ਭੁਚਾਲ ਤੇ ਹੜ੍ਹਾਂ ਤੋਂ ਬਚਾਉਣ ਲਈ ਸਾਲ ਵਿੱਚ 4 ਵਾਰ ਕੀਤੀ ਜਾਵੇਗੀ ਡਰਿਲ-ਡੀ.ਸੀ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਫਾਇਰ ਵਿਭਾਗ ਵੱਲੋਂ 14 ਤੋਂ 20 ਅਪ੍ਰੈ੍ਰ ਤੱਕ ਫਾਇਰ ਸਰਵਿਸ ਹਫ਼ਤਾ ਮਨਾਇਆ ਜਾਂਦਾ ਹੈ ਅਤੇ ਇਸ ਦੌਰਾਨ ਲੋਕਾਂ ਨੂੰ ਅੱਗ ਲੱਗਣ ਦੀ ਸੂਰਤ ਵਿੱਚ ਕਿਸ ਤਰ੍ਹਾਂ ਆਪਣਾ ਬਚਾਓ ਕਰਨਾ ਹੈ।ਉਸ ਬਾਰੇ ਜਾਗਰੂਕ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਮੌਕ ਡਰਿਲ ਦਾ ਆਯੋਜਨ ਕੀਤਾ ਗਿਆ।
             ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰਾਸ਼ਟਰੀ ਅੱਗ ਸੇਵਾ ਦਿਵਸ ਦੇ ਆਖਰੀ ਦਿਨ ਉਨ੍ਹਾਂ ਫਾਇਰ ਫਾਈਟਰਾਂ ਨੂੰ ਆਪਣੀ ਸ਼ਰਧਾਂਜਲੀ ਭੇਂਟ ਕਰਦੇ ਹਾਂ, ਜਿੰਨਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਆਮ ਲੋਕਾਂ ਨੂੰ ਅੱਗ ਦੀ ਮਾਰ ਤੋਂ ਬਚਾਇਆ ਹੈ ਅਤੇ ਆਪਣੀ ਸ਼ਹਾਦਤ ਦਿੱਤੀ ਹੈ।ਸੂਦਨ ਨੇ ਦੱਸਿਆ ਕਿ ਭਵਿੱਖ ਵਿੱਚ ਅਜਿਹੀ ਅੱਗ ਦੇ ਧਮਾਕਿਆਂ ਨੂੰ ਰੋਕਣ ਅਤੇ ਆਮ ਨਾਗਰਿਕਾਂ ਤੇ ਸਕੂਲੀ ਬੱਚਿਆਂ ਵਿੱਚ ਜਾਗਰੁਕਤਾ ਵਧਾਉਣ ਲਈ ਹਰ ਸਾਲ 4 ਵਾਰ ਅੱਗ, ਭੁਚਾਲ ਅਤੇ ਹੜ੍ਹਾਂ ਤੋਂ ਬਚਣ ਸਬੰਧੀ ਲੋਕਾਂ ਨੂੰ ਮੋਕ ਡਰਿਲ ਕਰਕੇ ਜਾਗਰੂਕ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਘਰ ਵਿੱਚ ਜਵਲਣਸ਼ੀਲ ਪਦਾਰਥ ਹੁੰਦੇ ਹਨ ਅਤੇ ਇਨ੍ਹਾਂ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ, ਵਪਾਰਕ ਸੰਸਥਾਵਾਂ ਅਤੇ ਫੈਕਟਰੀਆਂ ਵਿੱਚ ਫਾਇਰ ਸੇਫਟੀ ਦੇ ਪ੍ਰਬੰਧ ਜਰੂਰ ਰੱਖਣੇ ਚਾਹੀਦੇ ਹਨ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਅਣਸੁਖਾਵੀ ਘਟਨਾਵਾਂ ਤੋਂ ਬਚਣ ਲਈ ਆਪਣੇ ਘਰ ਵਿੱਚ ਜਰੂਰੀ ਵਸਤਾਂ ਦਾ ਜਰੂਰ ਪ੍ਰਬੰਧ ਕਰਨ।
                ਫਾਇਰ ਸੇਫਟੀ ਅਫਸਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਸ਼ਹਿਰ ਦੇ ਲੋਕਾਂ ਲਈ ਹਰ ਸਮੇਂ ਮਦਦ ਲਈ ਤਿਆਰ ਹੈ।ਉਨ੍ਹਾਂ ਕੋਲ ਇਸ ਸਮੇਂ ਅੱਗ ਬੁਝਾਉਣ ਦੇ ਸਾਰੇ ਪ੍ਰਬੰਧ ਹਨ।ਉਨ੍ਹਾਂ ਦੱਸਿਆ ਕਿ ਅੱਜ ਅੱਗ ਨੂੰ ਕਿਸ ਤਰ੍ਹਾਂ ਬੁਝਾਉਣਾ ਹੈ ਅਤੇ ਜਖਮੀ ਹੋਏ ਲੋਕਾਂ ਨੂੰ ਕਿਸ ਤਰ੍ਹਾਂ ਬਾਹਰ ਕੱਢਣ ਬਾਰੇ ਮੋਕ ਡਰਿਲ ਕੀਤੀ ਗਈ ਹੈ।
            ਇਸ ਮੌਕੇ ਸਹਾਇਕ ਕਮਿਸ਼ਨਰ ਸੰਜੀਵ ਸ਼ਰਮਾ, ਸਹਾਇਕ ਕਮਿਸ਼ਨਰ ਅਰਵਿੰਦਰ ਸਿੰਘ ਟਿਵਾਣਾ, ਜਿਲ੍ਹਾ ਮਾਲ ਅਫਸਰ ਅਰਵਿੰਦਰਪਾਲ ਸਿੰਘ, ਜਿਲ੍ਹਾ ਮੰਡੀ ਅਫਸਰ ਅਮਨਦੀਪ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …