ਅੰਮ੍ਰਿਤਸਰ, 20 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਹੰਸ ਰਾਜ ਮਹਿਲਾ ਮਹਾਵਿਦਿਆਲਾ, ਜਲੰਧਰ ਵਿਖੇ ਹੋਏ ਅੰਤਰ-ਕਾਲਜ
ਅੰਗਰੇਜ਼ੀ ਸਾਹਿਤਕ ਕੁਇਜ਼ ਮੁਕਾਬਲੇ ’ਚ ਹਿੱਸਾ ਲੈਂਦਿਆਂ ਦੂਜਾ ਸਥਾਨ ਹਾਸਲ ਕੀਤਾ ਹੈ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਾਲਜ ਦੇ 2 ਵਿਦਿਆਰਥੀਆਂ ਜਸਲੀਨ ਸੈਣੀ (ਐਮ.ਏ ਇੰਗਲਿਸ਼ ਸਮੈਸਟਰ-4) ਅਤੇ ਸੁਖਮਨਦੀਪ ਸਿੰਘ (ਬੀ.ਏ ਆਨਰਜ਼ ਅੰਗਰੇਜ਼ੀ ਸਮੈਸਟਰ-5) ਨੇ ਮੁਕਾਬਲੇ ’ਚ ਭਾਗ ਲਿਆ ਅਤੇ ਸ਼ੁਰੂਆਤੀ ਅਤੇ ਅੰਤਿਮ ਰਾਊਂਡ ਦੋਵਾਂ ’ਚ ਦੂਜਾ ਸਥਾਨ ਹਾਸਲ ਕੀਤਾ।
ਡਾ: ਮਹਿਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਅਧਿਆਪਕਾਂ ਵਲੋਂ ਕਰਵਾਏ ਸਖ਼ਤ ਅਭਿਆਸ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਅਜਿਹੀਆਂ ਮੱਲ੍ਹਾਂ ਮਾਰਨ ਲਈ ਉਤਸ਼ਾਹਿਤ ਕੀਤਾ।ਅੰਗਰੇਜ਼ੀ ਵਿਭਾਗ ਮੁਖੀ ਪ੍ਰੋ: ਅਨੁਪਮ ਸੰਧੂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ’ਚ ਬਹੁਤ ਊਰਜਾ ਅਤੇ ਪ੍ਰਤਿਭਾ ਹੁੰਦੀ ਹੈ।ਜਿਸ ਨੂੰ ਸਕਾਰਾਤਮਕ ਢੰਗ ਨਾਲ ਪੇਸ਼ ਕਰਨਾ ਹੁੰਦਾ ਹੈ।
ਇਸ ਮੌਕੇ ਪ੍ਰੋ: ਗੁਰਪ੍ਰੀਤ ਸਿੰਘ ਅਤੇ ਪ੍ਰੋ: ਹਰਸ਼ ਸਲਾਰੀਆ ਵੀ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media