ਸ੍ਰੀ ਗੁਰੂ ਤੇਗ ਬਹਾਦਰ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਿਤ ਅਥਸਾਨਾਂ ਦੇ ਕੀਤੇ ਦਰਸ਼ਨ
ਅੰਮ੍ਰਿਤਸਰ, 21 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅਰਥ ਸ਼ਾਸਤਰ ਦੇ ਪੋਸਟ ਗਰੈਜੂਏਟ ਵਿਭਾਗ ਦੀ ਇਕਨਾਮਿਕਸ ਸੁਸਾਇਟੀ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਵਿਦਿਆਰਥੀਆਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਧਾਰਮਿਕ ਯਾਤਰਾ ਦਾ ਆਯੋਜਨ ਕੀਤਾ।ਜਿਸ ਵਿਚ ਇਕਨਾਮਿਕਸ ਸੁਸਾਇਟੀ ਦੇ 19 ਮੈਂਬਰ ਬੀ.ਐਸ.ਸੀ ਅਤੇ ਐਮ.ਏ (ਇਕ.) ਦੇ ਨਾਲ ਡਾ. ਸੁਪ੍ਰੀਤ ਕੌਰ, ਡਾ. ਸਿਓਜ਼ੀ ਭਾਟੀਆ ਅਤੇ ਸ਼ੇਰ ਸਿੰਘ ਹਾਜ਼ਰ ਸਨ।ਜਿਨ੍ਹਾਂ ਨੇ ਯਾਤਰਾ ਦੌਰਾਨ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ।ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਪੰਜਾਬ ’ਚ ਤਕਰੀਬਨ 500 ਸਾਲ ਪਹਿਲਾਂ ਵਾਪਰੀਆਂ ਘਟਨਾਵਾਂ ਦੀ ਜਾਣਕਾਰੀ ਦਿੰਦਾ ਹੈ।
ਕਾਲਜ ਦੇ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਕਿਲ੍ਹਾ ਆਨੰਦਗੜ੍ਹ ਸਾਹਿਬ ਅਤੇ ਕਿਲ੍ਹਾ ਲੋਹਗੜ੍ਹ ਸਾਹਿਬ ਅਸਥਾਨਾਂ ਦੇ ਦਰਸ਼ਨ ਕੀਤੇ ਅਤੇ ਪ੍ਰਮਾਤਮਾ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਡਾ. ਸੁਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੀਆਂ ਮਹੱਤਵਪੂਰਨ ਘਟਨਾਵਾਂ ਬਾਰੇ ਜਾਣਕਾਰੀ ਦਿੱਤੀ।ਵਿਦਿਆਰਥੀਆਂ ਨੇ ਵਿਰਾਸਤ-ਏ-ਖਾਲਸਾ ਮਿਊਜ਼ੀਅਮ ਦੇ ਦੌਰੇ ਦੌਰਾਨ ਸਿੱਖ ਧਰਮ ਨਾਲ ਸਬੰਧਿਤ ਲਘੂ ਫਿਲਮਾਂ ਵੀ ਵੇਖੀਆਂ।