ਅੰਮ੍ਰਿਤਸਰ, 21 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੂੰ ਸਿੱਖਿਆ ਦੇ ਖੇਤਰ ’ਚ ਦਿੱਤੇ ਜਾ ਰਹੇ ਵਡਮੁੱਲੇ ਯੋਗਦਾਨ ਲਈ ਸਮਾਜ ਭਲਾਈ ਸੋਸਾਇਟੀ ਵਲੋਂ ‘ਮਾਣ ਧੀਆਂ ’ਤੇ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਸ ਤੋਂ ਪਹਿਲਾਂ ਸਾਬਕਾ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਪ੍ਰਿੰ. ਨਿਰਮਲਜੀਤ ਕੌਰ ਗਿੱਲ ਨੂੰ ‘ਬੈਸਟ ਪ੍ਰਿੰਸੀਪਲ’ ਦੇ ਖਿਤਾਬ ਨਾਲ ਵੀ ਨਿਵਾਜ਼ਿਆ ਗਿਆ ਹੈ।
ਪ੍ਰਿੰਸੀਪਲ ਗਿੱਲ ਨੇ ਸਮਾਜ ਭਲਾਈ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਕਦਰਾਂ-ਕੀਮਤਾਂ ਆਧਾਰਿਤ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਸਮੇਂ ਦੇ ਹਾਣੀ ਬਣਾਉਣਾ ਅਤੇ ਦੇਸ਼ ਲਈ ਸੂਝਵਾਨ ਪੀੜ੍ਹੀ ਦਾ ਨਿਰਮਾਣ ਕਰਨਾ ਹੈ।ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ, ਵਾਇਸ ਪ੍ਰਿੰਸੀਪਲ ਰੁਪਿੰਦਰ ਕੌਰ ਮਾਹਲ, ਰਾਜਬੀਰ ਕੌਰ ਗਰੇਵਾਲ ਤੇ ਬਲਜਿੰਦਰ ਸਿੰਘ ਮੱਟੂ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …