Wednesday, October 7, 2026

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੋਸ਼ਾਖਾਨਾ ਦੀਆਂ ਬੇਸ਼ਕੀਮਤੀ ਸੁੰਦਰ ਵਸਤਾਂ ਦੇ ਸੁੰਦਰ ਜਲੌ ਸਜਾਏ ਗਏ। ਇਸੇ ਦੌਰਾਨ ਵਿਸ਼ੇਸ਼ ਬੱਸ ਵਿਚ ਸੁਸ਼ੋਭਿਤ ਗੁਰੂ ਸਾਹਿਬਾਨ ਦੇ ਸ਼ਸਤਰਾਂ ਬਸਤਰਾਂ ਦੇ ਸੰਗਤ ਨੇ ਦਰਸ਼ਨ ਕੀਤੇ ਅਤੇ ਚਿੱਤਰ ਪ੍ਰਦਰਸ਼ਨੀ ਰਾਹੀਂ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ।ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਇਕ ਵੱਡ-ਅਕਾਰੀ ਸਕਰੀਨ ਰਾਹੀਂ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਇਤਿਹਾਸ ਸੰਬੰਧੀ ਤਿਆਰ ਕੀਤੀ ਡਾਕੂਮੈਂਟਰੀ ਵੀ ਦਿਖਾਈ ਗਈ।ਬੀਤੀ ਰਾਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਰਤਨ ਦਰਬਾਰ ਵੀ ਸਜਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ। ਗੁਰੂ ਕੇ ਲੰਗਰ ਨਿਰਵਿਘਨ ਚੱਲਦੇ ਰਹੇ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …