18 ਸਟਾਲਾਂ ‘ਤੇ ਲੋਕਾਂ ਨੂੰ ਦਿੱਤੀਆਂ ਗਈਆਂ ਵੱਖ-ਵੱਖ ਸਿਹਤ ਸਹੂਲਤਾਂ
ਅੰਮ੍ਰਿਤਸਰ 21 ਅਪ੍ਰੈਲ (ਸੁਖਬੀਰ ਸਿੰਘ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪ੍ਰਾਇਮਰੀ ਹੈਲਥ ਸੈਂਟਰ ਥਰੀਏਵਾਲ
ਵਿਖੇ ਇਕ ਵਿਸ਼ਾਲ ਸਿਹਤ ਮੇਲਾ ਲਗਾਇਆ ਗਿਆ।ਮੁੱਖ ਮਹਿਮਾਨ ਦੇ ਤੌਰ ‘ਤੇ ਆਮ ਆਦਮੀ ਪਾਰਟੀ ਸੀਨੀਅਰ ਲੀਡਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਸਿਵਲ ਸਰਜਨ ਡਾ. ਚਰਨਜੀਤ ਸਿੰਘ ਅਤੇ ਵਿਧਾਇਕ ਦੇ ਪ੍ਰਤੀਨਿਧੀ ਅਤੇ ਸੀ.ਡੀ.ਪੀ.ਓ ਗਗਨਦੀਪ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਨੇ ਮੇਲੇ ਦਾ ਰਸਮੀ ਤੌਰ ‘ਤੇ ਉਦਘਾਟਨ ਕੀਤਾ।ਐਸ.ਐਮ.ਓ ਡਾ. ਹਰਕੰਵਲਜੀਤ ਸਿੰਘ ਵਲੋਂ ਪੁੱਜੀਆਂ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ।
ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਕੋਰੋਨਾ ਅਤੇ ਕੋਵਿਡ ਵੈਕਸੀਨੇਸ਼ਨ ਦੌਰਾਨ ਬਹੁਤ ਸ਼ਾਨਦਾਰ ਕੰਮ ਕੀਤਾ ਹੈ ਅਤੇ ਇਸ ਨੂੰ ਮੁਕਮੰਲ ਕਰਨ ਲਈ ਹੋਰ ਉਤਸ਼ਾਹਿਤ ਕਰਨ ਦੀ ਪ੍ਰੇਰਨਾ ਦਿੱਤੀ।ਉਨਾਂ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਦਾ ਸਮੁੱਚਾ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਵਧੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਹਨਾ ਕਿਹਾ ਕਿ ਸਿਹਤ ਪ੍ਰਗੋਰਾਮ ਬਾਰੇ ਜਾਗਰੂਕਤਾ ਕਿਸੇ ਵੀ ਸਮਾਜ ਲਈ ਅਤਿ ਜਰੂਰੀ ਹੈ।ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਨੇ ਕਿਹਾ ਕਿ ਪੇਂਡੂ ਖੇਤਰ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਥਰੀਏਵਾਲ ਵਲੋਂ ਵਧੀਆ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਹੈਲਥ ਮੇਲੇ ਦੇ ਦੌਰਾਨ ਅੱਖਾਂ ਦੇ ਰੋਗ, ਜਨਾਨਾ ਰੋਗ, ਹੱਡੀਆਂ ਦੇ ਰੋਗ, ਦੰਦਾਂ ਦੀ ਜਾਂਚ, ਐਲੋਪੈਥੀ, ਹੋਮਿਓਪੈਥੀ ਮੈਡੀਸਨ, ਆਯੁਰਵੈਦਿਕ ਮੈਡੀਸਨ, ਬਲੱਡ ਡੋਨੇਸ਼ਨ ਕੈਂਪ, ਯੂ.ਡੀ.ਆਈ.ਡੀ ਅੰਗਹੀਣ ਸਰਟੀਫਿਕੇਟ ਬਣਾਉਣ, ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ, ਕੋਵਿਡ-19 ਵੈਕਸੀਨੇਸ਼ਨ, ਗੈਰ ਸੰਚਾਰੀ ਰੋਗਾਂ (ਐਨ.ਸੀ.ਡੀ) ਦੀ ਜਾਂਚ, ਮੁਫਤ ਲੈਬ ਟੈਸਟ, ਮਰਨ ਉਪਰੰਤ ਅੰਗ ਦਾਨ ਕਰਨ ਦੇ ਲਈ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਬਾਰਾਂ ਸੌ ਤੋਂ ਵੱਧ ਲੋਕਾਂ ਨੇ ਇਨ੍ਹਾਂ ਸੇਵਾਵਾਂ ਦਾ ਲਾਭ ਲਿਆ।
ਇਸ ਮੌਕੇ ਵਿਧਾਇਕ ਦੇ ਪੀ.ਏ ਲਖਬੀਰ ਸਿੰਘ ਗਿੱਲ, ਚੇਅਰਮੈਨ ਮਾਰਕੀਟ ਕਮੇਟੀ ਬਲਵਿੰਦਰ ਸਿੰਘ, ਸੁਖਰਾਜ ਸਿੰਘ ਮਰੜੀ ਕਲਾਂ, ਵਿਜੇ ਸ਼ਰਮਾ ਥਰੀਏਵਾਲ, ਜੀ.ਓ.ਜੀ ਕਲੱਸਟਰ ਹੈਡ ਗੋਪਾਲ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਰਣਜੀਤ ਕੁਮਾਰ, ਹਰਦਿਆਲ ਸਿੰਘ, ਹਰਜਿੰਦਰ ਸਿੰਘ ਅਤੇ ਹੋਰ ਮੌਜ਼ੂਦ ਸਨ।
Punjab Post Daily Online Newspaper & Print Media