Wednesday, October 7, 2026

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 35 ਵਿਦਿਆਰਥੀਆਂ ਦੀ ਕੈਰੀਅਰ ਕੋਸਲਿੰਗ

ਅੰਮ੍ਰਿਤਸਰ 21 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਅੰਮਿ੍ਰਤਸਰ ਵਿਖੇ ਸਰਕਾਰੀ ਸਰੂਪ ਰਾਣੀ ਕਾਲਜ਼ (ਲੜਕੀਆਂ) ਦੇ ਐਮ.ਏ-1 ਅਤੇ ਐਮ.ਏ-2 ਦੇ 35 ਵਿਦਿਆਰਥੀਆਂ ਦੀ ਕੈਰੀਅਰ ਕੋਸਲਿੰਗ ਕੀਤੀ।ਜਿਸ ਵਿੱਚ ਵਿਦਿਆਰਥੀਆਂ ਨੂੰ ਪੀ.ਐਸ.ਡੀ.ਐਮ ਅਤੇ ਆਰ.ਸੇਟੀ ਦੇ ਕੋਰਸਾਂ, ਸਵੈ ਰੋਜ਼ਗਾਰ, ਵਿਦੇਸ਼ੀ ਸੈਲ, ਫ੍ਰੀ ਟੈਸਟ ਕੋਚਿੰਗ ਕਲਾਸਾਂ, ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੀਆਂ ਗਤੀਵਿਧੀਆਂ, ਐਨ.ਡੀ.ਏ ਦੇ ਦਾਖਲੇ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿੱਚ ਹਫਤਾਵਾਰੀ ਪਲੇਸਮੈਂਟਾਂ ਬਾਰੇ ਜਾਣਕਾਰੀ ਦਿੱਤੀ ਗਈ।ਡਿਪਟੀ ਡਾਇਰੈਕਟਰ ਵਿਕਰਮਜੀਤ, ਗੋਰਵ ਕੁਮਾਰ ਕੈਰੀਅਰ ਕੋਸਲਰ, ਨਰੇਸ਼ ਕੁਮਾਰ ਰੋਜ਼ਗਾਰ ਅਫਸਰ, ਕੈਰੀਅਰ ਕੌਂਸਲਰ ਗੋਰਵ ਕੁਮਾਰ, ਅੰਮ੍ਰਿਤਪਾਲ ਸਿੰਘ (ਐਲ.ਪੀ.ਯੂ) ਅਤੇ ਵਰੂਣ ਨਈਅਰ (ਐਲ.ਪੀ.ਯੂ) ਨੇ ਬੱਚਿਆਂ ਨੂੰ ਰੋਜ਼ਗਾਰ ਦੇ ਵੱਖ-ਵੱਖ ਖੇਤਰਾਂ ਬਾਰੇ ਦੱਸਿਆ।ਬੱਚਿਆਂ ਵਲੋਂ ਕੈਰੀਅਰ ਸਬੰਧੀ ਸਵਾਲ ਜਵਾਬ ਵੀ ਕੀਤੇ ਗਏ।
ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਅੰਮ੍ਰਿਤਸਰ ਦੇ ਕੈਰੀਅਰ ਕੌਂਸਲਰ ਗੋਰਵ ਕੁਮਾਰ ਨਾਲ ਮੋਬਾਇਲ ਨੰਬਰ 99157-89068 ‘ਤੇ ਰਾਬਤਾ ਕੀਤਾ ਜਾ ਸਕਦਾ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …