ਪਠਾਨਕੋਟ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਕੂਲਾਂ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕਰੀਅਰ
ਸਬੰਧੀ ਗਾਈਡ ਕਰਕੇ ਸਰਕਾਰੀ/ਪ੍ਰਾਈਵੇਟ ਨੋਕਰੀਆਂ ਅਤੇ ਸਵੈ-ਰੋਜ਼ਗਾਰ ਅਪਣਾਉਣ ਲਈ ਗਾਈਡ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਵਿੱਚ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਰੋਜ਼ਗਾਰ/ਸਵੈ-ਰੋਜਗਾਰ ਦੇੇ ਮੌਕੇ ਦਿੱਤੇ ਜਾ ਸਕਣ।ਰਾਕੇਸ਼ ਕੁਮਾਰ ਪਲੇਸਮੈਂਟ ਅਫਸਰ ਪਠਾਨਕੋਟ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਲੋਂ ਆਏ ਹੋਏ ਪ੍ਰਾਰਥੀਆਂ ਦੀ ਕੋਸਲਿੰਗ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ।ਜਿਸ ਵਿੱਚ ਬਾਰਵੀਂ ਤੋਂ ਲੈ ਕੇ ਪੋਸਟ ਗਰੈਜ਼ੂਏਸ਼ਨ ਪਾਸ ਦੇ ਪ੍ਰਾਰਥੀ ਸਾਮਿਲ ਸਨ।
ਇਸ ਸੈਸ਼ਨ ਵਿੱਚ ਰਕੇਸ਼ ਕੁਮਾਰ ਪਲੇਸਮੈੈਂਟ ਅਫਸਰ ਪਠਾਨਕੋਟ ਨੇ ਭਵਿੱਖ ਲਈ ਟੀਚਾ ਬਣਾਉਣ ਅਤੇ ਟੀਚੇ ਪ੍ਰਾਪਤ ਕਰਨ ਲਈ ਮਾਰਗ ਦਰਸ਼ਨ ਕੀਤਾ ਗਿਆ।ਇਸ ਦੇ ਨਾਲ ਹੀ ਜਿਲ੍ਹਾ ਇੰਚਾਰਜ ਸ਼ਾਂਝ ਕੇਂਦਰ ਤੋਂ ਬਲਵਿੰਦਰ ਕੁਮਾਰ ਨੇੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਤੇ ਜਾਗਰੂਕ ਰਹਿਣ, ਟ੍ਰੈਫਿਕ ਨਿਯਮਾਂ ਅਤੇ ਮੁੱਢਲੀਆਂ ਜਿੰਮੇਵਾਰੀਆਂ ਪ੍ਰਤੀ ਜਾਗਰੂਕ ਰਹਿਣ ਤੋਂ ਲਿੲਾਵਾ ਹਵਾਲਦਾਰ ਮਨਜੀਤ ਸਿੰਘ ਨੇ ਸਾਇਬਰ ਕਰਾਈਮ ਬਾਰੇ ਦੱਸਿਆ।
ਇਸ ਮੋਕੇ ਬਲਵਿੰਦਰ ਕੁਮਾਰ, ਮਨਜੀਤ ਅਤੇ ਸਬ ਇੰਸਪੈਕਟਰ ਮੋਹਿਤ ਪਾਟਿਲ ਮੋਜ਼ੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media