Tuesday, July 29, 2025
Breaking News

ਜੇਕਰ ‘ਆਪ’ ਸਰਕਾਰ ਨੇ ਕਿਸਾਨਾਂ ਪ੍ਰਤੀ ਰਵੱਈਆਂ ਨਾ ਬਦਲਿਆ ਤਾਂ ਕਰਾਂਗੇ ਤਿੱਖਾ ਸੰਘਰਸ਼ – ਗਿਆਸਪੁਰਾ

ਸਮਰਾਲਾ, 22 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਲੁਧਿਆਣਾ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ਪ੍ਰਧਾਨਗੀ ਹੇਠ ਵੱਖ-ਵੱਖ ਬਲਾਕ ਪ੍ਰਧਾਨਾਂ ਅਤੇ ਅਹੁੱਦੇਦਾਰਾਂ ਦੀ ਇੱਕ ਮੀਟਿੰਗ ਹੋਈ।ਜਿਸ ਵਿੱਚ ਕਿਹਾ ਗਿਆ ਕਿ ਜੇਕਰ ‘ਆਪ’ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਅਤੇ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਸਬੰਧੀ ਜਾਰੀ ਕੀਤੇ ਗਏ ਵਰੰਟ ਜੇਕਰ ਸਰਕਾਰ ਨੇ ਸਹਿਕਾਰੀ ਸਭਾਵਾਂ ਅਤੇ ਬੈਂਕਾਂ ਦੇ ਡਿਫਾਲਟਰ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਇਸ ਦਾ ਡਟ ਕੇ ਵਿਰੋਧ ਕਰੇਗੀ।ਮੋਹਣ ਸਿੰਘ ਬਾਲਿਓਂ ਬਲਾਕ ਪ੍ਰਧਾਨ ਮਾਛੀਵਾੜਾ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਪਿਛਲਾ ਵਰ੍ਹਾ ਕਿਸਾਨਾਂ ਲਈ ਆਫਤਾਂ ਵਾਲਾ ਹੀ ਰਿਹਾ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਉਠਾਉਣਾ ਪਿਆ।ਪਿਛਲੇ ਵਰ੍ਹੇ ਦੌਰਾਨ ਆਲੂਆਂ ਦੇ ਸੀਜ਼ਨ ਮੌਕੇ ਬੇਮੌਸਮੀ ਬਰਸਾਤ ਕਾਰਨ ਆਲੂ ਖਰਾਬ ਹੋ ਗਏ, ਰਹਿੰਦੀ ਕਸਰ ਹੁਣ ਕਣਕ ‘ਤੇ ਗਰਮ ਮੌਸਮ ਕਾਰਨ ਝਾੜ ਕਾਫੀ ਘੱਟ ਗਿਆ, ਜਿਸ ਕਾਰਨ ਕਿਸਾਨਾਂ ਨੂੰ ਕਾਫੀ ਵਿੱਤੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਕੋਈ ਸਹੂਲਤ ਤਾਂ ਕੀ ਦੇਣੀ ਸੀ, ਬਲਕਿ ਕਿਸਾਨਾਂ ਦੇ ਵਰੰਟ ਕੱਢ ਕੇ ਪਰੇਸ਼ਾਨ ਕਰਨਾ ਚਾਹੁੰਦੀ ਹੈ।ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਆਪਣੇ ਫੈਸਲੇ ਤੋਂ ਪਿੱਛੇ ਨਾ ਹਟੀ ਤਾਂ ਬੀ.ਕੇ.ਯੂ (ਕਾਦੀਆਂ) ਇਸ ਦਾ ਵੱਡੇ ਪੱਧਰ ‘ਤੇ ਵਿਰੋਧ ਕਰੇਗੀ, ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਮਨਪ੍ਰੀਤ ਸਿੰਘ ਘੁਲਾਲ ਜ਼ਿਲ੍ਹਾ ਜਨਰਲ ਸਕੱਤਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਬਜ਼ਾਏ ਅਜਿਹੇ ਵਰੰਟ ਕੱਢ ਕੇ ਉਨ੍ਹਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਕਰ ਰਹੀ ਹੈ।
               ਮੀਟਿੰਗ ਵਿੱਚ ਹਰਪ੍ਰੀਤ ਸਿੰਘ ਗੜ੍ਹੀ ਜ਼ਿਲ੍ਹਾ ਮੀਤ ਪ੍ਰਧਾਨ, ਨਵਰੋਜ਼ ਸਿੰਘ ਉਟਾਲਾਂ ਬਲਾਕ ਪ੍ਰਧਾਨ ਸਮਰਾਲਾ, ਮਨਪ੍ਰੀਤ ਸਿੰਘ ਰੋਹਲੇ, ਗੁਰਜੀਤ ਸਿੰਘ ਗੜ੍ਹੀ, ਬਲਜਿੰਦਰ ਸਿੰਘ ਹਰਿਓਂ, ਬਹਾਦਰ ਸਿੰਘ ਰੋਹਲੇ, ਕੁਲਦੀਪ ਸਿੰਘ ਗੜ੍ਹੀ, ਧੰਨਾ ਸਿੰਘ ਕਟਾਣਾ ਸਾਹਿਬ, ਉਜਾਗਰ ਸਿੰਘ ਚਹਿਲਾਂ, ਸੁਖਵਿੰਦਰ ਸਿੰਘ ਜਲਾਹ ਮਾਜਰਾ, ਸ਼ਾਨ ਮਾਂਗਟ, ਕਰਨੈਲ ਸਿੰਘ ਚਹਿਲਾਂ, ਲਵਪ੍ਰੀਤ ਸਿੰਘ ਬਾਲਿਓਂ ਆਦਿ ਤੋਂ ਵੱਖ-ਵੱਖ ਬਲਾਕਾਂ ਦੇ ਮੈਂਬਰ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …