ਵੱਖ-ਵੱਖ ਸੰਸਥਾਵਾਂ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ
ਸਮਰਾਲਾ, 22 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਮੀਤ ਪ੍ਰਧਾਨ ਅਤੇ ਪੰਜਾਬੀ ਸਾਹਿਤ ਸਭਾ (ਰਜਿ:) ਦੇ ਖਜਾਨਚੀ ਮਾ. ਪੁਖਰਾਜ ਸਿੰਘ ਘੁਲਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਅਵਿਨਾਸ਼ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ।ਦੋਨਾਂ ਸੰਸਥਾਵਾਂ ਦੀ ਸਾਂਝੇ ਤੌਰ ਤੇ ਮੀਟਿੰਗ ਪ੍ਰਧਾਨ ਵਿਜੈ ਕੁਮਾਰ ਸ਼ਰਮਾ ਅਤੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮਾਤਾ ਅਵਿਨਾਸ਼ ਕੌਰ ਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਤੇ ਵੱਖ-ਵੱਖ ਬੁਲਾਰਿਆਂ ਵਲੋਂ ਮਾਂ ਦੀ ਮਮਤਾ ਅਤੇ ਮਾਂ ਦੇ ਵਿਛੋੜੇ ਦੇ ਸੰਦਰਭ ਵਿੱਚ ਚਰਚਾ ਕੀਤੀ ਗਈ ਅਤੇ ਪਰਿਵਾਰ ਨੂੰ ਦੁੱਖ ਸਹਿਣ ਦੀ ਸਮਰੱਥਾ ਬਖਸ਼ਣ ਲਈ ਅਰਦਾਸ ਕੀਤੀ ਗਈ।
ਮੀਟਿੰਗ ਵਿੱਚ ਕਹਾਣੀਕਾਰ ਸੁਖਜੀਤ, ਮੇਘ ਸਿੰਘ ਜਵੰਦਾ, ਮਨੋਜ ਕੁਮਾਰ, ਰਾਜੇਸ਼ ਕੁਮਾਰ, ਦਰਸ਼ਨ ਸਿੰਘ ਕੰਗ, ਰਘਵੀਰ ਸਿੰਘ ਸਿੱਧੂ, ਪ੍ਰੇਮ ਨਾਥ, ਦੀਪ ਦਿਲਬਰ, ਸਤਿੰਦਰ ਸਿੰਘ ਸਮਰਾਲਾ, ਹੁਸ਼ਿਆਰ ਸਿੰਘ, ਜਸਵਿੰਦਰ ਸਿੰਘ, ਇੰਦਰਜੀਤ ਸਿੰਘ ਕੰਗ, ਸੰਜੀਵ ਕਲਿਆਣ, ਕਹਾਣੀਕਾਰ ਤਰਨ ਬੱਲ, ਕਹਾਣੀਕਾਰ ਸੰਦੀਪ ਸਮਰਾਲਾ, ਕਹਾਣੀਕਾਰ ਅਮਨਦੀਪ ਸਮਰਾਲਾ, ਗੁਰਦੀਪ ਮਹੌਣ, ਮੱਖਣ ਸਿੰਘ, ਚਰਨਜੀਤ ਸਿੰਘ, ਸੁਰਿੰਦਰ ਵਰਮਾ, ਵੀਰਇੰਦਰ ਸਿੰਘ, ਜੈ ਦੀਪ ਮੈਨਰੋ ਆਦਿ ਸ਼ਾਮਲ ਸਨ।
ਪਰਿਵਾਰਕ ਸੂਤਰਾਂ ਅਨੁਸਾਰ ਮਾਤਾ ਅਵਿਨਾਸ਼ ਕੌਰ ਨਮਿਤ ਅੰਤਿਮ ਅਰਦਾਸ 24 ਅਪ੍ਰੈਲ ਦਿਨ ਐਤਵਾਰ ਨੂੰ ਪਿੰਡ ਘੁਲਾਲ ਵਿਖੇ ਦੁਪਹਿਰ 12.00 ਵਜੇ ਤੋਂ 1:30 ਵਜੇ ਤੱਕ ਹੋਵੇਗੀ।