ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ
`ਧਰਤੀ ਦਿਵਸ` `ਤੇ ਇੱਕ ਖ਼ਾਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ।ਵਿਦਿਆਰਥੀਆਂ ਨੇ ਵਾਤਾਵਰਨ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਕਵਿਤਾਵਾਂ ਤੇ ਛੋਟੇ-ਛੋਟੇ ਸੁਨੇਹਿਆਂ ਰਾਹੀਂ ਵਾਤਾਵਰਨ ਦੀ ਸਾਂਭ-ਸੰਭਾਲ ਕਰਨ ਦਾ ਸੁਨੇਹਾ ਦਿੱਤਾ ਤਾਂ ਜੋ ਧਰਤੀ ਦੀ ਹੋਂਦ ਨੂੰ ਬਚਾਇਆ ਜਾ ਸਕੇ।ਇਸ ਭਾਵ ਨੂੰ ਮੁੱਖ ਰੱਖਦਿਆਂ ਇੱਕ ਲਘੂ ਨਾਟਕ ਵੀ ਪ੍ਰਸਤੁਤ ਕੀਤਾ ਗਿਆ ।
ਪੰਜਾਬ ਜ਼ੋਨ-ਏ ਦੇ ਖੇਤਰੀ ਅਫ਼ਸਰ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਵਿਦਿਆਰਥੀਆਂ ਨੂੰ ਸ਼ੁੱਭ-ਇੱਛਾਵਾਂ ਭੇਜੀਆਂ ਤੇ ਵਾਤਾਵਰਨ ਦੀ ਸਾਂਭਸ਼ਸੰਭਾਲ ਦਾ ਸੰਦੇਸ਼ ਦਿੱਤਾ ਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਆ ।
ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਤੇ ਵੱਧ ਤੋਂ ਵੱਧ ਰੁੱਖ ਲਾਉਣ ਦਾ ਸੰਦੇਸ਼ ਦਿੱਤਾ ।
ਸਕੂਲ ਦੇ ਕਾਰਜਕਾਰੀ ਅਧਿਆਪਕ ਇੰਚਾਰਜ਼ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਅੱਜ ਦੇ ਦਿਨ ਦੇ `ਧਰਤੀ ਦਿਵਸ` ਦੇ ਮੌਕੇ `ਤੇ ਦਿੱਤੇ ਵਧੀਆ ਪ੍ਰਦਰਸ਼ਨ ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਕੋਲੋਂ ਵਾਅਦਾ ਲਿਆ ਕਿ ਉਹ ਇਹ ਸਾਰੇ ਯਤਨ ਤਨਦੇਹੀ ਨਾਲ ਕਰਨਗੇ।ਜਿਸ ਨਾਲ ਧਰਤੀ ਨੂੰ ਖੁਸ਼ਗਵਾਰ ਤੇ ਹਰੀ ਭਰੀ ਬਣਾ ਸਕਣ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਖੁਸ਼ੀ-ਖੁਸ਼ੀ ਰਹਿ ਸਕਣ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media