ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ
ਪਬਲਿਕ ਸਕੂਲ ਜੀ.ਟੀ ਰੋਡ ਦੇ ਵਲੋਂ ਵਿਦਿਆਰਥੀਆਂ ਵਿੱਚ ਪੁਸਤਕਾਂ ਪੜ੍ਹਨ ਅਤੇ ਲਿਖਣ ਦੀ ਰੁਚੀ ਪੈਦਾ ਕਰਨ ਲਈ ‘ਵਿਸ਼ਵ ਪੁਸਤਕ ਅਤੇ ਕਾਪੀ ਰਾਈਟ’ ਦਿਵਸ ਮਨਾਇਆ ਗਿਆ।ਜਿਸ ਵਿੱਚ ਸੀ.ਬੀ.ਐਸ.ਈ ਦੀ ਗਤੀਵਿਧੀ “ਭਾਸ਼ਾ ਸੰਗਮ” ਤੇ ਅਧਾਰਿਤ ਨੌਵੀਂ ਅਤੇ ਦੱਸਵੀ ਜਮਾਤ ਦੇ ਵਿਦਿਆਰਥੀਆਂ ਨੂੰ ਸੰਵਿਧਾਨ ਵਿੱਚ ਦਰਜ਼ 22 ਭਾਸ਼ਾਵਾਂ ਦੇ ਪੋਸਟਰ ਬਣਾ ਕੇ ਹਰ ਭਾਸ਼ਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਦੱਸਵੀਂ-ਏ ਦੀ ਵਿਦਿਆਰਥਣ ਜੈਸਮੀਨ ਕੌਰ ਨੇ 23 ਅਪ੍ਰੈਲ ਨੂੰ ਮਨਾਏ ਜਾਂਦੇ ਇਸ ਦਿਵਸ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਸਕੂਲ ਦੇ ਪ੍ਰਿੰਸੀਪਲ/ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਅਤੇ ਇਕ ਦੂਜੇ ਨੂੰ ਤੋਹਫੇ ਦੇ ਰੂਪ ਵਿੱਚ ਪੁਸਤਕਾਂ ਦੇਣ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ “ਪੁਸਤਕ ਵਿਅਕਤੀ ਦੀ ਸਭ ਤੋਂ ਚੰਗੀ ਸਾਥੀ ਹੁੰਦੀ ਹੈ”।ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਕਾਪੀ-ਰਾਈਟ ਅਤੇ ਲਾਇਬ੍ਰੇਰੀਅਨ ਸ਼੍ਰੀਮਤੀ ਰਣਜੋਤ ਕੌਰ ਨੇ ਪੁਤਕ ਪੜ੍ਹਨ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਵੱਡੀ ਗਿਣਤੀ ਵਿੱਚ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media