Thursday, May 21, 2026

ਕੇਜਰੀਵਾਲ ਦੇ ਮਗਰ ਲੱਗ ਪੰਜਾਬ ਦਾ ਮਹੌਲ ਨਾ ਖਰਾਬ ਕਰੇ ਪੰਜਾਬ ਦੀ ‘ਆਪ’ ਸਰਕਾਰ – ਐਡਵੋਕੇਟ ਕਲਿਆਣ

ਜਾਤਾਂ ਦੇ ਅਧਾਰ ‘ਤੇ ਬਿਜਲੀ ਬਿੱਲ ਮੁਆਫੀ ਵਾਲਾ ਫੈਸਲਾ ਬਹੁਜਨ ਸਮਾਜ ਪਾਰਟੀ ਨੂੰ ਮਨਜ਼ੂਰ ਨਹੀਂ

ਸਮਰਾਲਾ, 23 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਉਣ ‘ਤੇ ਪੰਜਾਬ ਦੇ ਸਾਰੇ ਖੱਪਤਕਾਰਾਂ ਨੂੰ ਬਿਜਲੀ ਦੇ 300 ਯੂਨਿਟ ਪ੍ਰਤੀ ਮਹੀਨਾ ਮੁਆਫ ਕਰਨ ਦਾ ਐਲਾਨ ਕੀਤਾ ਸੀ। ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿੱਛੋਂ ਮੁੱਖ ਮੰਤਰੀ ਭਗਵੰਤ ਮਾਨ ਨੇ 1 ਜੁਲਾਈ ਤੋਂ ਪੰਜਾਬ ਵਿੱਚ ਜਾਤਾਂ ਦੇ ਅਧਾਰ ‘ਤੇ ਬਿਜਲੀ ਦੇ ਬਿੱਲ ਮੁਆਫ ਕਰਨ ਦਾ ਐਲਾਨ ਕਰ ਦਿੱਤਾ ਹੈ, ਜੋ ਕਿ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਰੂਪ ਵਿੱਚ ਸਵੀਕਾਰ ਨਹੀਂ ਹੋਵੇਗਾ।ਬਹੁਜਨ ਸਮਾਜ ਪਾਰਟੀ ਦੇ ਸੀਨੀ: ਨੇਤਾ ਐਡਵੋਕੇਟ ਸ਼ਿਵ ਕਲਿਆਣ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੇਵਲ 300 ਯੂਨਿਟਾਂ ਮੁਫਤ ਦੇਣ ਦਾ ਐਲਾਨ ਕੀਤਾ ਸੀ, ਹੁਣ ਪੰਜਾਬ ‘ਚ ਜਾਤਾਂ ਦੇ ਅਧਾਰ ‘ਤੇ ਬਿਜਲੀ ਮੁਫਤ ਕਰਨ ਦੇ ਐਲਾਨ ਨਾਲ ਲੋਕਾਂ ਵਿੱਚ ਆਪਸੀ ਕੁੜਤਣ ਪੈਦਾ ਹੋਣੀ ਸ਼ੁਰੂ ਹੋ ਗਈ ਹੈ ਅਤੇ ਆਮ ਲੋਕੀਂ ਦਲਿਤ ਭਾਈਚਾਰੇ ਨੂੰ ਘ੍ਰਿਣਾ ਭਰੀ ਨਜ਼ਰ ਨਾਲ ਦੇਖਣ ਲੱਗ ਪਏ ਹਨ, ਜਿਸ ਨੂੰ ਬਹੁਜਨ ਸਮਾਜ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਬਹੁਜਨ ਸਮਾਜ ਪਾਰਟੀ ਜੋ ਹਰ ਦੱਬੇ ਕੁੱਚਲੇ ਵਰਗ ਦੀ ਪਾਰਟੀ ਹੈ ਅਤੇ ਹਮੇਸ਼ਾਂ ਸਰਮਾਏਦਾਰੀ ਦੇ ਵਿਰੁੱਧ ਆਪਣੇ ਹੱਕਾਂ ਲਈ ਲੜਦੀ ਰਹੀ ਹੈ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਕੇਜਰੀਵਾਲ ਦੇ ਮਗਰ ਲੱਗ ਕੇ ਪੰਜਾਬ ਮਾਹੌਲ ਖਰਾਬ ਨਾ ਕਰੇ।ਐਡਵੋਕੇਟ ਕਲਿਆਣ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਜੋ ਵਾਅਦਾ ਕੀਤਾ ਸੀ, ਉਸ ਨੂੰ ਇੰਨਬਿੰਨ ਲਾਗੂ ਕਰੇ ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …