Wednesday, October 7, 2026

ਸਕੂਲੀ ਵਿਦਿਆਰਥੀਆਂ ਦੀ ਪੇਸ਼ਕਾਰੀ ਨੇ ਬੰਨਿਆ ਸਮਾਂ

ਕਪੂਰਥਲਾ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਕਾਂਜਲੀ ਵੈਟਲੈਂਡ ਵਿਖੇ ਲੱਗੇ ਵਿਸਾਖੀ ਮੇਲੇ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਪੇਸ਼ਕਾਰੀ ਨੇ ਸਮਾਂ ਬੰਨ੍ਹ ਦਿੱਤਾ।ਸਰਕਾਰੀ ਸਕੂਲ ਕਾਂਜਲੀ ਦੇ ਵਿਦਿਆਰਥੀਆਂ ਨੇ ਬੈਂਡ ਨਾਲ ਮੁੱਖ ਮਹਿਮਾਨ ਦਾ ਸਵਾਗਤ ਅਤੇ ਹਿੰਦੂ ਕੰਨਿਆ ਕਾਲਜ਼ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕੀਤਾ।ਫੈਂਸੀ ਡਰੈਸ ਮੁਕਾਬਲੇ ਵਿਚ 8 ਟੀਮਾਂ ਨੇ ਭਾਗ ਲਿਆ।ਜਵਾਹਰ ਨਵੋਦਿਆ ਵਿਦਿਆਲਾ ਦੀਆਂ ਵਿਦਿਆਰਥਣਾਂ ਨੇ ਗਿੱਧੇ ਦੀ ਪੇਸ਼ਕਾਰੀ ਕੀਤੀ।ਜੀ.ਐਨ.ਪੀ.ਕੇ.ਐਸ ਨਡਾਲਾ ਨੇ ਗਰੁੱਪ ਡਾਂਸ, ਲਾਇਲਪੁਰ ਖਾਲਸਾ ਕਾਲਜ ਵਲੋਂ ਕੋਰੀਓਗ੍ਰਾਫੀ ਪੇਸ਼ ਕੀਤੀ।ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਾਮਪਾਲ ਸਿੰਘ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਬਿਕਰਮਜੀਤ ਸਿੰਘ ਥਿੰਦ ਤੇ ਹੋਰਨਾਂ ਦਾ ਯੋਗਦਾਨ ਅਹਿਮ ਰਿਹਾ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …