ਖਿਲਚੀਆਂ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ।ਇਸ ਵਿੱਚ
ਵਿਦਿਆਰਥੀਆ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਬਹੁਤ ਉਤਸ਼ਾਹ ਨਾਲ ਭਾਗ ਲਿਆ।ਇਸ ਗਤੀਵਿਧੀ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਧਰਤੀ ਤੇ ਵਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਅਤੇ ਧਰਤੀ ਨੂੰ ਬਚਾਉਣ ਲਈ ਵੱ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕਰਨਾ ਸੀ।ਸਹੋਦਯਾ ਸਕੂਲ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਨੇ ਇਸ ਗਤੀਵਿਧੀ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਨੂੰ ਧਰਤੀ ਬਚਾਉਣ ਲਈ ਕੀਤੇ ਜਾ ਸਕਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ।ਸਕੂਲ ਮੈਨੇਜਰ ਨਵੀਨ ਭਾਸਕਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਜਸਜੀਨ ਕੌਰ ਨੇ ਵੀ ਵਿਦਿਆਰਥੀਆਂ ਨੂੰ ਧਰਤੀ ‘ਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਇਸ ਦੀ ਹਰਿਆਵਲ ਬਰਕਰਾਰ ਰੱਖਣ ਲਈ ਪ੍ਰੇਰਿਆ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media