ਅੰਮ੍ਰਿਤਸਰ, 23 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਲੋਂ ਸਰਕਾਰੀ
ਨੌਕਰੀਆਂ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸਬੰਧੀ ‘ਸਰਕਾਰੀ ਪ੍ਰੀਖਿਆਵਾਂ ਲਈ ਸਫਲਤਾ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ’ਚ ਆਈ.ਬੀ.ਟੀ ਤੋਂ ਸੈਂਟਰ ਮੈਨੇਜਰ ਜਤਿੰਦਰ ਕੁਮਾਰ ਅਤੇ ਕੋਆਰਡੀਨੇਟਰ ਜਤਿਨ ਮੋਹਨ ਸ਼ਰਮਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਜਿੰਨ੍ਹਾਂ ਨੇ ਸਰਕਾਰੀ ਨੌਕਰੀਆਂ ਬਾਰੇ ਆਪਣੇ ਵਿਸ਼ਾਲ ਅਤੇ ਗਹਿਰੇ ਤਜ਼ਰਬੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ।
ਕਾਲਜ ਪ੍ਰਿੰਸੀਪਲ ਅਤੇ ਪ੍ਰੋਗਰਾਮ ਚੇਅਰਮੈਨ ਡਾ. ਮਹਿਲ ਸਿੰਘ ਨੇ ਡੀਨ, ਮੁੱਖੀ ਅਤੇ ਪ੍ਰੋਗਰਾਮ ਡਾਇਰੈਕਟਰ ਡਾ. ਏ.ਕੇ ਕਾਹਲੋਂ ਵਲੋਂ ਪ੍ਰੋਗਰਾਮ ਸਬੰਧੀ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਦੁਆਰਾ ਕਰਵਾਏ ਗਏ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਕਰੀਆਂ ਸਬੰਧੀ ਵਿਦਿਆਰਥੀਆਂ ਲਈ ਜਨਤਕ ਖੇਤਰ ’ਚ ਉਪਲਬਧ ਵੱਖ-ਵੱਖ ਮੌਕਿਆਂ ਬਾਰੇ ਮਾਰਗਦਰਸ਼ਨ ਪ੍ਰਦਾਨ ਕਰਨਾ ਸੀ।ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ’ਚ ਕਾਮਰਸ ਵਿਭਾਗ ਦੇ ਕਰੀਬ 100 ਤੋਂ ਵਧੇਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ ਅਤੇ ਸਰਕਾਰ ਲਈ ਲੋੜੀਂਦੇ ਹੁਨਰਾਂ ਬਾਰੇ ਗਿਆਨ ਪ੍ਰਾਪਤ ਕੀਤਾ।
ਇਸ ਤੋਂ ਪਹਿਲਾਂ ਡਾ. ਕਾਹਲੋਂ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਅਤੇ ਡਾ. ਮਹਿਲ ਸਿੰਘ ਵਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ।ਪ੍ਰੋਗਰਾਮ ਕੋਆਰਡੀਨੇਟਰ ਡਾ: ਪੂਨਮ ਸ਼ਰਮਾ ਨੇ ਮਹਿਮਾਨਾਂ ਦੀ ਜਾਣ ਪਛਾਣ ਕਰਵਾਈ।ਜਦ ਕਿ ਸਹਾਇਕ ਪ੍ਰੋਫੈਸਰ ਡਾ: ਅਮਰਬੀਰ ਸਿੰਘ ਭੱਲਾ ਅਤੇ ਪ੍ਰੋ: ਅਮਨਜੋਤ ਕੌਰ ਨੇ ਮੰਚ ਸੰਚਾਲਨ ਕਰਦਿਆਂ ਧੰਨਵਾਦ ਦਾ ਮਤਾ ਪੇਸ਼ ਕੀਤਾ।
ਇਸ ਮੌਕੇ ਡਾ. ਸਵਰਾਜ ਕੌਰ, ਡਾ. ਦੀਪਕ ਦੇਵਗਨ, ਡਾ. ਅਜੇ ਸਹਿਗਲ, ਡਾ. ਰਛਪਾਲ ਸਿੰਘ ਅਤੇ ਕਾਮਰਸ ਵਿਭਾਗ ਦੇ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media