Thursday, September 17, 2026

ਖਾਲਸਾ ਮੈਨੇਜ਼ਮੈਂਟ ਨੇ ਸ਼ਰਧਾ ਸਹਿਤ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 23 ਅਪ੍ਰੈਲ (ਖੁਰਮਣੀਆਂ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਹਾਜ਼ਰ ਤੇ ਦੇਸ਼-ਵਿਦੇਸ਼ ’ਚ ਵੱਸਦੀਆਂ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆ ਗੁਰੂ ਸਾਹਿਬ ਵਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
          ਖਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਗੁਰੂ ਸਾਹਿਬਾਨ ਜੀ ਦੇ ਉਪਦੇਸ਼ਾਂ ਨੂੰ ਅਪਨਾਉਣ ’ਤੇ ਜ਼ੋਰ ਦਿੱਤਾ।
ਛੀਨਾ ਨੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਕਾਲਜ ਪ੍ਰਿੰਸ਼ੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
                              ਇਸ ਮੌਕੇ ਕੌਂਸਲ ਦੇ ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰ੍ਰੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰ: ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪਿ੍ਰੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਸ: ਨਾਨਕ ਸਿੰਘ, ਕੌਂਸਲ ਦੇ ਡਿਪਟੀ ਡਾਇਰੈਕਟਰ ਡੀ.ਐਸ ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …