ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ)- ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਧਰਤੀ ਦਿਵਸ ਮਨਾਇਆ ਗਿਆ।ਬੱਚਿਆਂ ਨੇ ਵਾਤਾਵਰਨ ਦੀ ਸੁਰੱਖਿਆ
ਲਈ ਸਕੂਲ ਵਿੱਚ ਕਈ ਤਰ੍ਹਾਂ ਦੇ ਪੌਦੇ ਲਗਾਏ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਦੱਸਿਆ ਕਿ ਬੂਟੇ ਸਾਡੀ ਜਿੰਦਗੀ ‘ਚ ਇੱਕ ਬਹੁਤ ਹੀ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ।ਧਰਤੀ ਦਿਵਸ ਪਹਿਲੀ ਵਾਰ 22 ਅਪ੍ਰੈਲ 1970 ਵਿੱਚ ਅਮਰੀਕਾ ਵਿਖੇ ਮਨਾਇਆ ਗਿਆ।ਜਿਸ ਦਾ ਉਦੇਸ਼ ਵਾਤਾਵਰਨ ਦੇ ਸੁਧਾਰ ਲਈ ਬਣਾਈਆਂ ਨੀਤੀਆਂ ਨੂੰ ਅਮਲ `ਚ ਲਿਆਉਣ ਅਤੇ ਵਿਸ਼ਵ `ਚ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।ਉਨ੍ਹਾਂ ਸਾਰੇ ਬੱਚਿਆਂ ਨੂੰ ਆਪਣੇ ਆਲੇ-ਦੁਆਲੇ ਰੁੱਖ ਲਗਾਉਣ ਅਤੇ ਸਫਾਈ ਰੱਖਣ ਲਈ ਵੀ ਕਿਹਾ।
ਇਸ ਮੌਕੇ ਸਕੂਲ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ, ਮੈਡਮ ਸਵਰਨ ਕੌਰ ਅਤੇ ਕੋਆਰਡੀਨੇਟਰ ਰੂਬਲ ਕੌਰ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media