Saturday, October 10, 2026

ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਸਕੂਲ ਦੀ ਚੜ੍ਹਦੀ ਕਲਾ ਲਈ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਚਲਾਏ ਜਾ ਰਹੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਤਰਨ ਤਾਰਨ ਰੋਡ ਵਿਖੇ ਸਕੂਲ ਦੀ ਚੜ੍ਹਦੀ ਕਲਾ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਦੀ ਅਰੰਭਤਾ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਨਾਲ ਹੋਈ।ਭਾਈ ਤੇਜਪਾਲ ਸਿੰਘ ਤੇ ਭਾਈ ਸੋਭਾਪ੍ਰੀਤ ਸਿੰਘ ਨੇ ਕੀਰਤਨ ਦੀ ਹਾਜ਼ਰੀ ਭਰੀ।ਇਸ ਉਪਰੰਤ ਭਾਈ ਹਰਵਿੰਦਰਪਾਲ ਸਿੰਘ ਲਿਟਲ, ਸਿਵਲ ਲਾਇਨ ਦੀਆਂ ਬੀਬੀਆਂ ਦੇ ਜਥੇ ਅਤੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਦੇ ਬੱਚਿਆਂ ਨੇ ਕੀਰਤਨ ਦੀ ਛਹਿਬਰ ਲਾਈ।ਸਕੂਲ ਦੀ ਮੈਨੇਜਮੈਂਟ ਵਲੋਂ ਕੀਰਤਨ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਸਮਾਗਮ ਵਿੱਚ ਸਕੂਲ ਦੇ ਸਮੂਹ ਅਧਿਆਪਕ ਹਾਜ਼ਰ ਸਨ।
                     ਸਮਾਗਮ ਵਿੱਚ ਰਜਿੰਦਰ ਸਿੰਘ ਰਾਣਾ, ਬੀਬੀ ਜਤਿੰਦਰ ਕੌਰ, ਭਾਈ ਗੁਰਪਾਲ ਸਿੰਘ (ਉਸਤਾਦ ਜੀ), ਵਿਸ਼ੇਸ ਤੌਰ ‘ਤੇ ਹਾਜ਼ਰ ਸਨ।ਪ੍ਰਿੰਸੀਪਲ ਮੈਡਮ ਜਸਲੀਨ ਕੌਰ ਨੇ ਆਏ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …