ਸਮਰਾਲਾ, 25 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਰਾਣੀਆਂ ਰਵਾਇਤੀ ਪਾਰਟੀਆਂ ਦੀ ਰਵਾਇਤ ਤੋੜਦੇ ਹੋਏ
ਪੰਜਾਬ ਦੇ ਹਰੇਕ ਹਲਕੇ ਦੇ ਵਿਧਾਇਕ ਨੂੰ ਮਿਲਣ ਲਈ ਆਪਣੇ ਦਫਤਰ ਦੇ ਦਰਵਾਜੇ ਖੋਲੇ ਹੋਏ ਹਨ।ਵਿਧਾਨ ਸਭਾ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਮੁੱਖ ਮੰਤਰੀ ਨਾਲ ਆਪਣੇ ਹਲਕੇ ਨਾਲ ਸਬੰਧਿਤ ਮੁਸ਼ਕਿਲਾਂ ਸਬੰਧੀ ਮੁਲਾਕਾਤ ਕੀਤੀ।ਮੁਲਾਕਾਤ ਦੌਰਾਨ ਉਨ੍ਹਾਂ ਵਲੋਂ ਆਪਣੇ ਹਲਕੇ ਅਧੀਨ ਪੈਂਦੇ ਸਮਰਾਲਾ ਅਤੇ ਮਾਛੀਵਾੜਾ ਸ਼ਹਿਰ ਦੀਆਂ ਪ੍ਰਮੁੱਖ ਸਮੱਸਿਆਵਾਂ ਅਤੇ ਹਲਕੇ ਦੀਆਂ ਲਿੰਕ ਸੜਕਾਂ ਨੂੰ ਨਵੀਆਂ ਬਣਾਉਣ ਅਤੇ ਰਿਪੇਅਰ ਕਰਨ ਸਬੰਧੀ ਖਾਸ ਤੌਰ ਤੇ ਜਾਣੂ ਕਰਵਾਇਆ।ਇਸ ਤੋਂ ਇਲਾਵਾ ਸਮਰਾਲਾ ਸ਼ਹਿਰ ਵਿੱਚ ਟੋਭੇ ਦੀ ਸਫਾਈ ਅਤੇ ਨਜਾਇਜ਼ ਕਬਜ਼ਿਆਂ ਅਤੇ ਸੀਵਰੇਜ਼ ਦੀ ਸਮੱਸਿਆ ਸਬੰਧੀ ਵੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ।ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਮਰਾਲਾ ਹਲਕੇ ਨਾਲ ਸਬੰਧਿਤ ਸਮੱਸਿਆਵਾਂ ਅਤੇ ਮੁੱਖ ਮੰਗਾਂ ਨੂੰ ਧਿਆਨ ਨਾਲ ਸੁਣਨ ਪਿੱਛੋਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਹਲਕੇ ਦੀਆਂ ਅਤੀ ਜਰੂਰੀ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਜਲਦੀ ਹੀ ਪੂਰਾ ਕੀਤਾ ਜਾਵੇਗਾ।ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਹਲਕੇ ਦੇ ਸਰਕਾਰੀ ਅਦਾਰਿਆਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਵੱਖ-ਵੱਖ ਮਹਿਕਮਿਆਂ ਵਿੱਚ ਹੁੰਦੇ ਕੰਮਕਾਜ਼ ਅਤੇ ਆਮ ਲੋਕਾਂ ਨੂੰ ਕੋਈ ਤਕਲੀਫ ਨਾ ਆਉਣ ਦੇਣ ਸਬੰਧੀ ਵੀ ਚਰਚਾ ਕੀਤੀ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media