ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬੀਤੇ ਸਮੇਂ ਦੌਰਾਨ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਚੀਫ ਅਕਾਊਂਟੈਂਟ ਇੰਦਰਪਾਲ ਸਿੰਘ, ਇੰਚਾਰਜ ਹਰਜਿੰਦਰ ਸਿੰਘ, ਅਕਾਊਂਟੈਂਟ ਗੋਪਾਲ ਸਿੰਘ, ਸਹਾਇਕ ਸੁਪਰਵਾਈਜ਼ਰ ਸ਼ਲਿੰਦਰਜੀਤ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਮੀਤ ਖ਼ਜ਼ਾਨਚੀ ਰਾਮ ਸਿੰਘ, ਗੁਰਦੁਆਰਾ ਇੰਸਪੈਕਟਰ ਕੁਲਬੀਰ ਸਿੰਘ, ਹੈਲਪਰ ਬੀਬੀ ਸਿਮਰਜੀਤ ਕੌਰ, ਸੇਵਾਦਾਰ ਬਲਦੇਵ ਸਿੰਘ ਤੇ ਹਰਜਿੰਦਰ ਸਿੰਘ ਸ਼ਾਮਲ ਸਨ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਅਲਵਿੰਦਰਪਾਲ ਸਿੰਘ ਪੱਖੋਕੇ, ਵਧੀਕ ਸਕੱਤਰ ਪ੍ਰਤਾਪ ਸਿੰਘ, ਸਾਬਕਾ ਸਕੱਤਰ ਰਘਬੀਰ ਸਿੰਘ ਰਾਜਾਸਾਂਸੀ, ਜੋਗਿੰਦਰ ਸਿੰਘ ਅਦਲੀਵਾਲ ਤੇ ਜਸਵਿੰਦਰ ਸਿੰਘ ਦੀਨਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਮਹਾਨ ਸੰਸਥਾ ਹੈ, ਜਿਸ ਵੱਲੋਂ ਕੀਤੀਆਂ ਜਾਂਦੀਆਂ ਸੇਵਾਵਾਂ ਵਿਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈਸਟੇਜ ਦੀ ਸੇਵਾ ਮੁਖਤਾਰ ਸਿੰਘ ਕੁਹਾੜਕਾ ਖਜ਼ਾਨਚੀ ਨੇ ਨਿਭਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਹਰਜੀਤ ਸਿੰਘ ਲਾਲੂਘੁੰਮਣ, ਨਿਰਵੈਲ ਸਿੰਘ, ਸੁਖਬੀਰ ਸਿੰਘ, ਮੈਨੇਜਰ ਬਘੇਲ ਸਿੰਘ, ਚੀਫ ਅਕਾਊਂਟੈਂਟ ਮਿਲਖਾ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਪਲਵਿੰਦਰ ਸਿੰਘ ਚਿੱਟਾ, ਇੰਚਾਰਜ ਗੁਰਚਰਨ ਸਿੰਘ ਕੁਹਾਲਾ, ਵਰਿੰਦਰ ਸਿੰਘ ਠਰੂ, ਨਿਰਮਲ ਸਿੰਘ, ਅਜ਼ਾਦਦੀਪ ਸਿੰਘ, ਅਕਾਊਂਟੈਂਟ ਪਰਉਪਕਾਰ ਸਿੰਘ, ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ, ਜਗਜੀਤ ਸਿੰਘ ਜੱਗੀ, ਰਣਜੀਤ ਸਿੰਘ, ਹਰਿੰਦਰਪਾਲ ਸਿੰਘ, ਪ੍ਰਮਿੰਦਰ ਸਿੰਘ, ਮੈਨੇਜਰ ਹਰਬੰਸ ਸਿੰਘ ਮੱਲੀ, ਇੰਚਾਰਜ, ਪ੍ਰਮਿੰਦਰ ਸਿੰਘ ਡੰਡੀ, ਓਂਕਾਰ ਸਿੰਘ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …