ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ
ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਦਫਤਰ ਸਿਵਲ ਸਰਜਨ ਵਿਖੇ ਤੋਂ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ ਡਾ. ਕਰਨ ਮਹਿਰਾ ਵਲੋਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿਚ ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਏ.ਐਮ.ਓ ਰਾਮ ਮਹਿਤਾ, ਐਸ.ਆਈ ਬਲਵਿੰਦਰ ਸਿੰਘ, ਦੀਪਕ ਕੁਮਾਰ, ਰਜੇਸ਼ ਕੁਮਾਰ ਅਤੇ ਮੇਜਰ ਸਿੰਘ ਸ਼ਾਮਿਲ ਸਨ।ਇਸ ਟੀਮ ਵਲੋਂ ਮੌਕੇ ‘ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿੱਚ ਲਗਭਗ 18 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ।ਜਿਸ ਦੌਰਾਨ ਨਵਾਂ ਕੋਟ, ਹਰੀਪੁਰਾ,ਇਸਲਾਮਾਬਾਦ, ਪੁਤਲੀਘਰ, ਮਾਡਲ ਟਾਉਨ ਅਤੇ ਕੋਰਟ ਰੋਡ ਦੇ ਇਲਾਕਿਆਂ ਵਿਚ 9 ਦੁਕਾਨਦਾਰਾਂ ਅਤੇ 4 ਜਨਤਕ ਥਾਵਾਂ ‘ਤੇ ਸਿਗਰਟ ਨੋਸ਼ੀ ਕਰਨ ਵਾਲੇ ਲੋਕਾਂ ਦੇ ਕੁੱਲ 13 ਦੇ ਮੌਕੇ ‘ਤੇ ਜੁਰਮਾਨਾਂ ਚਲਾਣ ਕੀਤੇ ਅਤੇ ਤਾੜਨਾ ਕੀਤੀ ਗਈ।ਪੰਜਾਬ ਸਰਕਾਰ ਵਲੋਂ ਐਨ.ਟੀ.ਸੀ.ਪੀ ਤਹਿਤ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀਂ ਦਿੰਦਿਆ ਹਦਾਇਤਾਂ ਜਾਰੀ ਕੀਤੀਆਂ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਕਿ ਕਿਹਾ ਕਿ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ (ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁੱਲੀ ਸਿਗਰਟ ਵੇਚਣਾਂ ਵੀ ਸਜ਼ਾ/ਜੁਰਮਾਨੇ ਯੋਗ ਅਪਰਾਧ ਹੈ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media