Saturday, March 21, 2026

ਕੈਬਨਿਟ ਮੰਤਰੀ ਧਾਲੀਵਾਲ ਦੀ ਸੱਸ ਮਾਤਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਲੱਖਣ ਕੇ ਪੱਡਾ ਵਿਖੇ ਹੋਇਆ ਅੰਤਿਮ ਸੰਸਕਾਰ

ਸੁਭਾਨਪੁਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਤੇ ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸੱਸ ਮਾਤਾ ਸ੍ਰੀਮਤੀ ਪਿਆਰ ਕੌਰ ਨੂੰ ਅੱਜ ਉਨ੍ਹਾਂ ਦੇ ਪਿੰਡ ਲੱਖਣ ਕੇ ਪੱਡਾ ਵਿਖੇ ਅੰਤਿਮ ਵਿਦਾਈ ਦਿੱਤੀ ਗਈ।92 ਸਾਲਾ ਪਿਆਰ ਕੌਰ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦਾ ਪਿੰਡ ਲੱਖਣ ਕੇ ਪੱਡਾ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਹੋਇਆ।
                ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਭੁਲੱਥ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ਼ ਰਣਜੀਤ ਸਿੰਘ ਰਾਣਾ, ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਤੇ ਐਸ.ਐਸ.ਪੀ ਕਪੂਰਥਲਾ ਰਾਜਬਚਨ ਸਿੰਘ ਸੰਧੂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਕੈਬਨਿਟ ਮੰਤਰੀ ਵਲੋਂ ਰੀਥ ਰੱਖ ਕੇ ਮਾਤਾ ਪਿਆਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਜਦਕਿ ਜਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਐਸ.ਡੀ.ਐਮ ਕਪੂਰਥਲਾ ਡਾ. ਜੈਇੰਦਰ ਸਿੰਘ, ਡੀ.ਡੀ.ਪੀ.ਓ ਨੀਰਜ਼ ਕੁਮਾਰ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
            ਇਸ ਮੌਕੇ ਕੈਬਨਿਟ ਮੰਤਰੀ ਦੇ ਪਤਨੀ ਸ੍ਰੀਮਤੀ ਜਗਦੀਸ਼ ਕੌਰ, ਖੁਸ਼ਪਾਲ ਸਿੰਘ ਧਾਲੀਵਾਲ, ਕੇਵਲ ਸਿੰਘ ਪੱਡਾ ਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਮੌਜ਼ੂਦ ਸਨ, ਜਿਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …