ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਏ.ਡੀ.ਸੀ.ਪੀ
ਟਰੈਫਿਕ ਹਰਵਿੰਦਰ ਸਿੰਘ ਪੀ.ਪੀ.ਐਸ, ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਇਕਬਾਲ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਦੇ ਟਰੈਫਿਕ ਅੂਜੈਕੇਸ਼ਨ ਸੈਲ ਵੱਲੋਂ ਡੀ.ਏ.ਵੀ ਪੁਲਿਸ ਪਬਲਿਕ ਸਕੂਲ ਪੁਲਿਸ ਲਾਈਨ ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ।
ਜਿਸ ਦੌਰਾਨ ਏ.ਐਸ.ਆਈ ਅਰਵਿੰਦਰਪਾਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਅਤੇ ਉਹਨਾਂ ਦੇ ਸਹਿਯੋਗੀ ਐਚ.ਸੀ ਸਲਵੰਤ ਸਿੰਘ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਵੇਂ ਮੋਟਰ ਵਹੀਕਲ ਐਕਟ ਅਧੀਨ ਆਈਆਂ ਤਬਦੀਲੀਆਂ ਅਤੇ ਨਵੇ ਜੁਰਮਾਨਿਆਂ ਪ੍ਰਤੀ ਵੀ ਜਾਣੂ ਕਰਾਇਆ ਗਿਆ।ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਅਤੇ ਸਾਰੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਹੀ ਆਪਣੇ ਵਾਹਣ ਚਲਾਉਣ ਲਈ ਪ੍ਰੇਰਿਤ ਕੀਤਾ ਗਿਆ।ਉਨਾਂ ਕਿਹਾ ਕਿ ਕਦੇ ਵੀ ਓਵਰ ਸਪੀਡ ਅਤੇ ਰੈਸ਼ ਡਰਾਈਵਿੰਗ ਨਾ ਕਰਨ ਅਤੇ ਆਪਣਾ ਵਾਹਣ ਚਲਾਉਂਦੇ ਸਮੇਂ ਹੈਲਮੇਟ ਅਤੇ ਸੀਟ ਬੈਲਟ ਦੀ ਵਰਤੋ ਜਰੂਰ ਕਰਨ ਅਤੇ ਕਦੇ ਵੀ ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਨਾ ਕਰਨ।ਇਸ ਤੋਂ ਇਲਾਵਾ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਨੈਤਿਕ ਕਦਰਾਂ ਕੀਮਤਾਂ ਨਾਲ ਜੀਵਨ ਬਤੀਤ ਕਰਨ ਲਈ ਪੇ੍ਰਰਿਤ ਕੀਤਾ ਗਿਆ।
ਇਸ ਮੌਕੇ ਸਕੂਲ ਪ੍ਰਿੰਸੀਪਲ ਵਿਪਨ ਹਾਂਡਾ, ਟੀਚਰ ਸ਼੍ਰੀਮਤੀ ਕੀਰਤੀ, ਰਿਸ਼ੀ ਖੁੱਲਰ, ਉਮੇਸ਼ ਅਤੇ ਕਰੀਬ 150 ਵਿਦਿਆਰਥੀ ਮੌਜੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media