Monday, September 21, 2026

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ‘ਚ ਕਰਵਾਇਆ ਮਾਸਿਕ ਚੁਪਿਹਰਾ ਜਪ ਤਪ ਸਮਾਗਮ

ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਅੱਡਾ ਬਾਉਲੀ ਰਾਮ ਤੀਰਥ ਰੋਡ ਵਿਖੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਮਾਸਿਕ ਚੁਪਹਿਰਾ ਜਪ ਤਪ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਭਾਈ ਅਮਨਦੀਪ ਸਿੰਘ ਨੇ ਕਥਾ ਕੀਰਤਨ ਦੀ ਸਾਂਝ ਪਈ ਗਈ।ਉਨ੍ਹਾਂ ਤੋਂ ਇਲਾਵਾ ਬੀਬੀ ਬਲਜੀਤ ਕੌਰ ਤਲਵਾੜੇ ਵਾਲੇ, ਬਾਬਾ ਦੀਪ ਸਿੰਘ ਗੁਰਮਤਿ ਗਿਆਨ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਗੁਰਚਰਨ ਸਿੰਘ ਕਥਾਵਾਚਕ, ਭਾਈ ਮਨਦੀਪ ਸਿੰਘ, ਭਾਈ ਸੁਖਪ੍ਰੀਤ ਸਿੰਘ ਆਦਿ ਨੇ ਵੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਅਮਨਦੀਪ ਸਿੰਘ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਸਿੱਖ ਧਰਮ ਦੀ ਪ੍ਰਫੁੱਲਤਾ ਵਾਸਤੇ ਲਗਾਤਾਰ ਕੰਮ ਕਰ ਰਿਹਾ ਹੈ।ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਡਾ. ਕੁਲਦੀਪ ਸਿੰਘ ਸੱਲੋ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਵਲੋਂ 500 ਦੇ ਕਰੀਬ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
               ਇਸ ਮੌਕੇ ਸੰਗਤਾਂ ਵਿੱਚ ਭਾਈ ਅਮਿਤੇਸ਼ਵਰ ਸਿੰਘ, ਮੈਨੇਜਰ ਕੰਵਲਪ੍ਰੀਤ ਸਿੰਘ, ਭਾਈ ਸਿਮਰਨਜੀਤ ਸਿੰਘ, ਜਸਬੀਰ ਸਿੰਘ ਤੇ ਭਾਈ ਅਵਤਾਰ ਸਿੰਘ ਆਦਿ ਮੌਜ਼ੂਦ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …