ਸਰਕਾਰ ਵਲੋਂ ਦਿੱਤੀ ਵਿੱਤੀ ਸਹਾਇਤਾ ਦਾ ਕਰਨ ਸਹੀ ਇਸਤੇਮਾਲ ਲੋਕ – ਮੇਅਰ
ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ `ਪ੍ਰਧਾਨ ਮੰਤਰੀ ਆਵਾਸ ਯੋਜਨਾ` ਅਧੀਨ ਵੱਖ-ਵੱਖ ਵਾਰਡਾਂ ਦੇ ਯੋਗ ਪਾਏ ਗਏ
ਲਾਭਪਾਤਰੀਆਂ ਨੂੰ ਨਵੇਂ ਮਕਾਨ ਬਣਾਉਣ ਜਾਂ ਮਕਾਨਾਂ ਦੀ ਉਸਾਰੀ ਦੇ ਵਾਧੇ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੀ ਕਿਸ਼ਤ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨ ਸਬੰਧੀ ਪੱਤਰ ਦਿੱਤੇ ਗਏ।ਇਹ ਵਿੱਤੀ ਸਹਾਇਤਾ ਉਹਨਾਂ ਗਰੀਬ ਪਰਿਵਾਰਾਂ ਲਈ ਹੈ, ਜਿਨ੍ਹਾਂ ਕੋਲ ਆਪਣਾ ਘਰ ਬਣਾਉਣ ਵਾਸਤੇ ਕੋਈ ਵਸੀਲਾ ਨਹੀਂ ਹੈ ਜਾਂ ਜਿਨ੍ਹਾਂ ਦੀਆਂ ਪੁਰਾਣੀਆਂ ਬਾਲਿਆਂ ਦੀਆਂ ਛੱਤਾਂ ਹਨ।ਇਹ ਪਰਿਵਾਰ ਇਸ ਵਿੱਤੀ ਸਹਾਇਤਾਂ ਦਾ ਸਹੀ ਇਸਤੇਮਾਲ ਕਰਕੇ ਆਪਣੇ ਘਰ ਪੱਕੇ ਕਰ ਸਕਦੇ ਹਨ।
ਮੇਅਰ ਕਰਮਜੀਤ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਮੌਜ਼ੂਦਾ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹ ਪੂਰੇ ਕੀਤੇ ਜਾ ਰਹੇ ਹਨ।ਮੁੱਖ ਮੰਤਰੀ ਮਾਨ ਹਰ ਲੋਕ ਹਿੱਤਕਾਰੀ ਯੋਜਨਾਂ ਲੋਕਾਂ ਤੱਕ ਪਹੁੰਚਾ ਰਹੇ ਹਨ।ਇਸੇ ਲੜੀ ‘ਚ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਵਿੱਤੀ ਸਹਾਇਤਾ ਉਹਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ ‘ਤੇ ਪਹੁੰਚ ਜਾਵੇਗੀ।ਮੇਅਰ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਕਿਸ਼ਤਾਂ ਵਿੱਚ ਦਿੱਤੀ ਜਾਣੀ ਹੈ, ਦੂਜੀ ਕਿਸ਼ਤ ਤਾਂ ਹੀ ਮਿਲਣੀ ਹੈ ਜੇਕਰ ਇਹ ਸਹਾਇਤਾ ਦੱਸੇ ਗਏ ਮੰਤਵ ਲਈ ਕੰਮ ਵਿੱਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜੋ ਵਿੱਤੀ ਸਹਾਇਤਾਂ ਦਿੱਤੀ ਜਾ ਰਹੀ ਹੈ, ਉਸ ਵਾਸਤੇ ਕਿਸੇ ਨੂੰ ਵੀ ਪੈਸੇ ਜਾਂ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਨਾ ਹੀ ਗੁੰਮਰਾਹ ਹੋਣ ਦੀ ਜਰੂਰਤ ਹੇ।ਇਹ ਵਿੱਤੀ ਸਹਾਇਤਾਂ ਸਿੱਧੇ ਤੌਰ ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਹੀ ਭੇਜੀ ਜਾਂਦੀ ਹੈ।
ਇਸ ਮੌਕੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ, ਕੌਂਸਲਰ ਨੀਤੂ ਟਾਂਗਰੀ, ਸੁਖਦੇਵ ਸਿੰਘ ਚਾਹਲ, ਜਰਨੈਲ ਸਿੰਘ ਢੋਟ, ਜਗਦੀਸ਼ ਕਾਲੀਆ, ਦਵਿੰਦਰ ਪਹਿਲਵਾਨ, ਸੁਖਬੀਰ ਸਿੰਘ ਸੋਨੀ, ਭੁਪਿੰਦਰ ਸਿੰਘ ਰਾਹੀ, ਸੰਜੀਵ ਟਾਂਗਰੀ, ਵਿਰਾਟ ਦੇਵਗਨ, ਵਨੀਤ ਗੁਲਾਟੀ, ਸ਼ਵੀ ਢਿਲੋਂ, ਡਿੰਪਲ ਅਰੋੜਾ, ਸੁਪਰਡੈਂਟ ਲਵਲੀਨ ਸ਼ਰਮਾ, ਵਰਿੰਦਾ ਮਹਾਜਨ, ਨਵਿਯਾ ਮਹਾਜਨ, ਬਲਜੀਤ ਸਿੰਘ, ਕਰਨ ਅਤੇ ਕਾਫੀ ਗਿਣਤੀ ‘ਚ ਲਾਭਪਾਤਰੀ ਹਾਜ਼ਰ ਸਨ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media