ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕੌਂਸਲਰਾਂ ਨਾਲ ਸ਼ਹਿਰ ਦੇ ਵਿਕਾਸ ਦੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਅਤੇ
ਸਫਾਈ ਵਿਵੱਸਥਾ ਚੁਸਤ ਦਰੁੱਸਤ ਕਰਨ ਲਈ ਵਿਚਾਰ ਚਰਚਾ ਕੀਤੀ ਗਈ। ਮੇਅਰ ਨੇ ਕੌਂਸਲਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਵਿਕਾਸ ਦੇ ਜੋ ਵਾਅਦੇ ਕੀਤੇ ਹਨ, ਉਹਨਾਂ ਨੂੰ ਹਰ ਹਾਲ ਪੂਰਾ ਕੀਤਾ ਜਾਵੇਗਾ।ਆਉਣ ਵਾਲੇ ਸਮੇਂ ‘ਚ ਸ਼ਹਿਰ ਵਿਚ ਕੌਰੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਜਾਣੇ ਹਨ।ਜਿਸ ਨਾਲ ਸ਼ਹਿਰ ਦਾ ਚਹੁੰਮੁੱਖੀ ਵਿਕਾਸ ਹੋਵੇਗਾ ਤੇ ਗੁਰੂ ਨਗਰੀ ਦੀ ਨੁਹਾਰ ਬਦਲੇਗੀ। ਉਹਨਾਂ ਕਿਹਾ ਕਿ ਸਫਾਈ ਵਿਵਸਥਾ ਨੂੰ ਹੋਰ ਚੁਸਤ ਦਰੁੱਸਤ ਕੀਤਾ ਜਾਵੇਗਾ ਅਤੇ ਜਲਦ ਹੀ ਫੌਗਿੰਗ ਸਪ੍ਰੇਅ ਰਾਹੀਂ ਸ਼ਹਿਰ ਵਿਚ ਮੱਛਰਮਾਰ ਦਵਾਈ ਦੇ ਛਿੜਕਾਓ ਦਾ ਅਭਿਆਨ ਚਲਾਇਆ ਜਾਵੇਗਾ।ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰਵਾਸੀਆਂ ਨੂੰ ਲੋੜੀਦੀਆਂ ਮੁਢਲੀਆਂ ਸਹੂਲਤਾਂ ਤੇ ਸਾਫ-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਚਾਹਲ, ਜਗਦੀਸ ਕਾਲੀਆ, ਰਜਿੰਦਰ ਸਿੰਘ ਸੈਣੀ, ਜਰਨੈਲ ਸਿੰਘ ਢੋਟ, ਸਤਨਾਮ ਸਿੰਘ, ਪਰਦੀਪ ਸ਼ਰਮਾ, ਸੰਜੀਵ ਟਾਂਗਰੀ, ਸ਼ਵੀ ਢਿੱਲੋਂ, ਵਿਰਾਟ ਦੇਵਗਨ ਆਦਿ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media