Tuesday, May 13, 2025
Breaking News

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਸਾਲਾਨਾ ਖੇਡਾਂ ਦਾ ਆਯੋਜਨ

ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਦੋ ਰੋਜ਼ਾ ਸਾਲਾਨਾ ਖੇਡਾਂ ਕਰਵਾਈਆਂ ਗਈਆਂ।ਜਿਸ ਵਿੱਚ ਫੁੱਟਬਾਲ, ਵਾਲੀਬਾਲ, ਹੈਂਡਬਾਲ, ਰੱਸਾਕਸ਼ੀ, ਟੇਬਲ ਟੈਨਿਸ, ਬੈਡਮਿੰਟਨ ਤੇ ਸ਼ੰਤਰਜ ਦੇ ਮੁੰਡੇ-ਕੁੜੀਆਂ ਦੇ ਮੁਕਾਬਲੇ ਸ਼ਾਮਲ ਸਨ।ਸਕੂਲ ਮੁਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਦੀ ਦੇਖ-ਰੇਖ ‘ਚ ਕਰਵਾਈਆਂ ਗਈਆਂ ਇਨ੍ਹਾਂ ਖੇਡਾਂ ਵਿੱਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਨਾਮਾਂ ਦੀ ਵੰਡ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ, ਵਾਈਸ ਪ੍ਰਿੰਸੀਪਲ ਸੀਮਾ ਠਾਕੁਰ ਤੇ ਰਾਜਿੰਦਰ ਕੌਰ ਨੇ ਕੀਤੀ।
                    ਇਸ ਮੌਕੇ ਹਰਪ੍ਰੀਤ ਸਿੰਘ ਡੀ.ਪੀ.ਈ, ਸੁਨੀਲ ਕੁਮਾਰ, ਕੁਲਵਿੰਦਰ ਕੌਰ, ਭੁਪਿੰਦਰ ਕੌਰ, ਸਤਨਾਮ ਸਿੰਘ, ਦਿਨੇਸ਼ ਕੁਮਾਰ, ਜਗਜੀਤ ਸਿੰਘ, ਹਰਿੰਦਰ ਸਿੰਘ, ਅਸ਼ਵਨੀ ਕੁਮਾਰ, ਹਰਪ੍ਰੀਤ ਸਿੰਘ ਆਦਿ ਅਧਿਆਪਕ ਮੌਜ਼ੂਦ ਸਨ।

Check Also

ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …