ਸੰਗਰੂਰ, 28 ਅਪ੍ਰੈਲ (ਜਗਸੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਜ਼ਿਲਾ ਸੰਗਰੂਰ ਦੇ ਪ੍ਰਿੰਸੀਪਲ ਮੈਡਮ ਸੁਧਾ ਸ਼ਰਮਾ ਨੇ ਦੱਸਿਆ ਹੈ ਕਿ ਵਿਦਿਆਲਿਆ ਵਿੱਚ ਛੇਵੀਂ ਕਲਾਸ ‘ਚ ਦਾਖ਼ਲੇ ਲਈ ਪ੍ਰੀਖਿਆ 30 ਅਪ੍ਰੈਲ (ਸ਼ਨੀਵਾਰ) ਨੂੰ ਜ਼ਿਲੇ ਵਿੱਚ ਸਥਾਪਿਤ ਕੀਤੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਪ੍ਰੀਖਿਆ ਦਾ ਸਮਾਂ 11.40 ਵਜੇ ਤੋਂ 1.30 ਵਜੇ ਤੱਕ ਹੋਵੇਗਾ।ਉਨਾਂ ਦੱਸਿਆ ਕਿ ਇਸ ਪ੍ਰੀਖਿਆ ਲਈ ਪ੍ਰੀਖਿਆਰਥੀਆਂ ਲਈ ਐਡਮਿਟ ਕਾਰਡ ਆਨਲਾਈਨ ਜ਼ਾਰੀ ਕਰ ਦਿੱਤੇ ਗਏ ਹਨ ਅਤੇ ਇਹ ਕਾਰਡ ਵਿਦਿਆਰਥੀ ਦੇ ਸਕੂਲ ਮੁਖੀ ਤੋਂ ਤਸਦੀਕ ਕਰਵਾ ਕੇ ਹੀ ਪ੍ਰੀਖਿਆ ਕੇਂਦਰ ਵਿੱਚ ਜਾਇਆ ਜਾ ਸਕੇਗਾ।
Check Also
ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …