Wednesday, April 24, 2024

ਲੰਗਰ ਸ੍ਰੀ ਗੁਰੂ ਰਾਮਾਦਾਸ ਲਈ ਅੰਬਾਲਾ ਦੀ ਸੰਗਤ ਵਲੋਂ ਕਣਕ ਤੇ ਹੋਰ ਰਸਦਾਂ ਭੇਟ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੰਬਾਲਾ

(ਹਰਿਆਣਾ) ਦੀਆਂ ਸੰਗਤਾਂ ਵੱਲੋਂ ਕਣਕ ਅਤੇ ਹੋਰ ਰਸਦਾਂ ਭੇਟ ਕੀਤੀਆਂ ਗਈਆਂ ਹਨ।ਰਸਦਾਂ ਲੈ ਕੇ ਪੁੱਜੇ ਮਨਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਹਰਿਆਣਾ ਤੋਂ ਗੁਰੂ ਘਰ ਦੇ ਸ਼ਰਧਾਲੂ ਰਜਿੰਦਰ ਸਿੰਘ ਸਪੇੜਾ, ਅਵਤਾਰ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ, ਬਲਦੇਵ ਸਿੰਘ ਸੈਕਟਰੀ ਗੁਰਦੁਆਰਾ ਸਾਹਿਬ ਪਿੰਡ ਨਸਰੌਲੀ, ਗੁਰਨਾਮ ਸਿੰਘ ਮੈਂਬਰ, ਅਮਰਜੀਤ ਸਿੰਘ ਸਰਪੰਚ, ਭੋਲਾ ਸਿੰਘ ਸਪੇੜਾ, ਗੁਰਪਾਲ ਸਿੰਘ ਗੌਲੀ, ਸਰਵਨ ਸਿੰਘ ਟਮਰੌਲੀ, ਦਰਸ਼ਨ ਸਿੰਘ ਟਮਰੌਲੀ ਦੇ ਸਹਿਯੋਗ ਨਾਲ ਇਹ ਸੇਵਾ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਗੁਰੂ ਕੇ ਲੰਗਰ ਲਈ 160 ਕੁਇੰਟਲ ਕਣਕ, 50 ਕਿਲੋ ਦਾਲ ਅਤੇ 50 ਕਿਲੋ ਖੰਡ ਭੇਟਾ ਕੀਤੀ ਗਈ ਹੈ ਅਤੇ ਇਸੇ ਤਰ੍ਹਾਂ ਹੀ ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵੀ ਸੇਵਾ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਅੰਬਾਲਾ ਦੀਆਂ ਸੰਗਤਾਂ ਵੱਲੋਂ ਇਹ ਨਿਮਾਣਾ ਯਤਨ ਹਰ ਸਾਲ ਕੀਤਾ ਜਾਂਦਾ ਹੈ।ਮਨਜੀਤ ਸਿੰਘ ਖਾਲਸਾ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮਲਕੀਤ ਸਿੰਘ ਬਹਿੜਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
                    ਇਸ ਮੌਕੇ ਮੀਡੀਆ ਇੰਚਾਰਜ਼ ਹਰਭਜਨ ਸਿੰਘ ਵਕਤਾ ਅਤੇ ਗੁਰਪ੍ਰੀਤ ਸਿੰਘ ਵੀ ਮੌਜ਼ੂਦ ਸਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …