ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਵਿਖੇ ਵਾਪਰੀ
ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਨਕਾਮੀ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਇਸ ਘਟਨਾ ਦੇ ਮੁੱਖ ਕਾਰਨ ਨੂੰ ਅੱਖੋਂ ਓਹਲੇ ਕਰਕੇ ਪੁਲਿਸ ਪ੍ਰਸ਼ਾਸਨ ਨੇ ਬਣਦੀ ਭੂਮਿਕਾ ਨਹੀਂ ਨਿਭਾਈ, ਜਿਸ ਕਾਰਨ ਸਿੱਖ ਸੰਗਤਾਂ ਵਿਚ ਭਾਰੀ ਰੋਸ ਪੈਦਾ ਹੋਇਆ।ਉਨ੍ਹਾਂ ਕਿਹਾ ਕਿ ਜਦੋਂ ਸ਼ਿਵ ਸ਼ੈਨਾ ਦੇ ਇੱਕ ਆਗੂ ਨੇ ਸਿੱਖ ਵਿਰੋਧੀ ਭੜਕਾਊ ਬਿਆਨਬਾਜ਼ੀ ਕੀਤੀ ਸੀ, ਤਾਂ ਚਾਹੀਦਾ ਸੀ ਕਿ ਉਸ ’ਤੇ ਸਮਾਂ ਰਹਿੰਦਿਆਂ ਕਾਰਵਾਈ ਕੀਤੀ ਜਾਂਦੀ।
ਉਨ੍ਹਾਂ ਆਖਿਆ ਕਿ ਕੁੱਝ ਲੋਕ ਪੰਜਾਬ ਦੇ ਮਾਹੌਲ ਨੂੰ ਤਣਾਅਪੂਰਨ ਬਣਾਉਣ ਦਾ ਲਗਾਤਾਰ ਯਤਨ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਨੂੰ ਰੋਕਣ ਲਈ ਸੰਜੀਦਾ ਨਹੀਂ ਹੈ।ਕੁੱਝ ਲੋਕ ਹਿੰਦੂ ਸਿੱਖ ਦਾ ਮੁੱਦਾ ਬਣਾਉਣ ਦੇ ਆਹਰ ਵਿਚ ਹਨ, ਪਰ ਗੁਰੂ ਸਾਹਿਬ ਵੱਲੋਂ ਸਰਬ ਸਾਂਝੀਵਾਲਤਾ ਦੇ ਉਪਦੇਸ਼ ਅਨੁਸਾਰ ਸਿੱਖ ਹਰ ਧਰਮ ਦਾ ਸਤਿਕਾਰ ਕਰਦੇ ਹਨ।ਜੋ ਲੋਕ ਧਰਮ ਦੇ ਨਾਂ ’ਤੇ ਵੰਡੀਆਂ ਪਾ ਕੇ ਵਖਰੇਵਾਂ ਪਾਉਣਾ ਚਾਹੁੰਦੇ ਹਨ, ਸਰਕਾਰ ਵੱਲੋਂ ਉਨ੍ਹਾਂ ਨੂੰ ਨੱਥ ਪਾਉਣੀ ਚਾਹੀਦੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕਦੇ ਵੀ ਕਿਸੇ ਧਰਮ ਦੇ ਖਿਲਾਫ ਨਹੀਂ ਹੁੰਦੇ, ਸਗੋਂ ਲੋੜ ਅਨੁਸਾਰ ਹਰ ਧਰਮ ਦੀ ਸਹਾਇਤਾ ਲਈ ਤੱਤਪਰ ਰਹਿੰਦੇ ਹਨ।ਸਰਕਾਰ ਨੂੰ ਚਾਹੀਦਾ ਹੈ ਕਿ ਭੜਕਾਹਟ ਭਰੀ ਬਿਆਨਬਾਜ਼ੀ ਕਰਨ ਵਾਲੇ ਲੋਕਾਂ ਨੂੰ ਕਾਬੂ ਕਰੇ, ਤਾਂ ਜੋ ਸੂਬੇ ਦਾ ਮਾਹੌਲ ਸ਼ਾਂਤਮਈ ਰਹੇ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media