5 ਮਈ ਨੂੰ ਡੀ.ਸੀ ਦਫਤਰਾਂ ਅੱਗੇ ਵਿਸ਼ਾਲ ਧਰਨੇ ਦੇਣ ਦੀਆਂ ਤਿਆਰੀਆਂ ਕੀਤੀਆਂ ਤੇਜ਼
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਰੀ ਲਿਖਤੀ ਬਿਆਨ ‘ਚ ਕਿਹਾ ਹੈ ਕਿ ਅੱਜ ਸੂਬਾ ਹੈਡਕੁਆਰਟਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿਚ ਮਤਾ ਪਾਸ ਕਰਕੇ ਪੰਜਾਬ ਵਿੱਚ ਛਾਏ ਬਿਜਲੀ ਸੰਕਟ ਲਈ ਪੰਜਾਬ ਦੀ ਭਗਵੰਤ ਮਾਨ ਤੇ ਕੇਂਦਰ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਤੇ ਖੇਤੀ ਮੋਟਰਾਂ ਨੂੰ 8 ਘੰਟੇ ਤੇ ਘਰੇਲੂ ਸਪਲਾਈ 24 ਘੰਟੇ ਨਿਰਵਿਘਨ ਦੇਣ ਦੀ ਮੰਗ ਕੀਤੀ।ਪੰਜਾਬ ਦੇ ਬਿਜਲੀ ਸੰਕਟ ਤੇ ਹੋਰ ਕਿਸਾਨੀ ਮਸਲਿਆਂ ਸਬੰਧੀ ਜਿਵੇਂ ਕਿਸਾਨਾਂ ਮਜਦੂਰਾਂ ਦਾ ਕਰਜ਼ਾ ਖਤਮ ਕਰਾਉਣ, ਕਣਕ ‘ਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਤੇ ਹੋਰ ਮੰਗਾਂ ਨੂੰ ਲੈ ਕੇ 5 ਮਈ ਨੂੰ ਪੰਜਾਬ ਦੇ 15 ਡੀ.ਸੀ ਦਫਤਰਾਂ ਅੱਗੇ ਵਿਸ਼ਾਲ ਧਰਨੇ ਦੇਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਮੀਟਿੰਗ ਵਿੱਚ ਇੱਕ ਹੋਰ ਮਤੇ ਰਾਹੀਂ ਪਟਿਆਲਾ ਦੇ ਦੋ ਫਿਰਕਿਆਂ ਵਿਚ ਹੋਈ ਮੁੱਠਭੇੜ ਨੂੰ ਮੰਦਭਾਗਾ ਦੱਸਦਿਆਂ ਉਨਾਂ ਪੰਜਾਬ ਦੇ ਲੋਕਾਂ ਨੂੰ ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਕਰਕੇ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਨਸ਼ਾ ਮਾਫੀਆ, ਧਰਤੀ, ਹਵਾ, ਪਾਣੀ ਦੀ ਹੋ ਰਹੀ ਤਬਾਹੀ ਖਿਲਾਫ਼ ਸੰਘਰਸ਼ ਦੇ ਮੈਦਾਨ ਵਿੱਚ ਆਉਣ ਦਾ ਸੱਦਾ ਦਿੱਤਾ ਤੇ ਨਿੱਜੀ ਸਕੂਲਾਂ ਤੇ ਹਸਪਤਾਲਾਂ ਨੂੰ ਸਰਕਾਰੀ ਕੰਟਰੋਲ ਹੇਠ ਕਰਨ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ, ਗੁਰਲਾਲ ਸਿੰਘ ਪੰਡੋਰੀ, ਹਰਪ੍ਰੀਤ ਸਿੰਘ ਸਿੱਧਵਾਂ, ਸਤਨਾਮ ਸਿੰਘ ਮਾਨੋਚਾਹਲ, ਰਣਜੀਤ ਸਿੰਘ ਕਲੇਰਬਾਲਾ, ਗੁਰਲਾਲ ਸਿੰਘ ਮਾਨ, ਗੁਰਪ੍ਰੀਤ ਸਿੰਘ ਗੁਰਦਾਸਪੁਰ, ਪਰਮਜੀਤ ਸਿੰਘ ਹੁਸ਼ਿਆਰਪੁਰ, ਰਾਣਾ ਰਣਬੀਰ ਸਿੰਘ ਫਿਰੋਜ਼ਪੁਰ, ਸਰਵਣ ਸਿੰਘ ਕਪੂਰਥਲਾ, ਗੁਰਦੇਵ ਸਿੰਘ ਮੋਗਾ, ਸਲਵਿੰਦਰ ਸਿੰਘ ਜਲੰਧਰ, ਇੰਦਰਜੀਤ ਸਿੰਘ ਫਿਰੋਜ਼ਪੁਰ ਤੇ ਗੁਰਲਾਲ ਸਿੰਘ ਮਾਨ ਆਦਿ ਆਗੂ ਹਾਜ਼ਰ ਸਨ।