ਅੰਮ੍ਰਿਤਸਰ, 30 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਧਾਰਮਿਕ ਵਿਭਾਗ ਵਲੋਂ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਦੇ ਸਹਿਯੋਗ ਨਾਲ ਸ੍ਰੀ ਗੁਰੂ
ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ’ਤੇ ਲਿਖਤੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ’ਚ ਕਾਲਜ ਦੀਆਂ 22 ਵਿਦਿਆਰਥਣਾਂ ਅੱਵਲ ਰਹੀਆਂ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਧਰਮ ਤੇ ਧਾਰਮਿਕ ਸਿੱਖਿਆਵਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।ਵਿਦਿਆਰਥਣਾਂ ਨੂੰ ਕਾਲਜ ਵਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕਾਲਜ ਦੇ ਧਾਰਮਿਕ ਵਿਭਾਗ ਦੇ ਇੰਚਾਰਜ਼ ਪ੍ਰੋ. ਰਵਿੰਦਰ ਕੌਰ, ਡਾ. ਪ੍ਰਦੀਪ ਕੌਰ, ਡਾ. ਜਸਵਿੰਦਰ ਸਿੰਘ ਅਤੇ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਦੇ ਯੂਥ ਕੌਂਸਲਰ ਗੁਰਜੀਤ ਸਿੰਘ ਤੇ ਦਵਿੰਦਰ ਕੌਰ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media