Tuesday, November 24, 2026

ਸ਼ਹੀਦ ਊਧਮ ਸਿੰਘ ਕਾਲਜ ਮਹਿਲਾਂ ਵਿਖੇ ਪੁਲਿਸ ਵਲੋਂ ਸੈਮੀਨਾਰ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਏ.ਡੀ.ਜੀ.ਪੀ ਕਮਿਊਨਿਟੀ ਪੁਲਸਿੰਗ ਪੰਜਾਬ ਦੀ ਹਦਾਇਤ ਅਨੁਸਾਰ ਐਸ.ਐਸ.ਪੀ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸ੍ਰੀਮਤੀ ਦੀਪਇੰਦਰ ਕੌਰ ਪੀ.ਪੀ.ਐਸ ਡੀ.ਸੀ.ਪੀ.ਓ ਸੰਗਰੂਰ ਦੀ ਰਹਿਨੁਮਾਈ ਹੇਠ ਸਮੇਤ ਸਟਾਫ ਸਾਈਬਰ ਕਰਾਈਮ ਅਤੇ ਆਨਲਾਈਨ ਫਰੌਡ, ਔਰਤਾਂ ਅਤੇ ਬੱਚਿਆਂ ਸਬੰਧੀ ਜ਼ੁਰਮਾਂ ਦੇ ਕਾਨੂੰਨ, ਟਰੈਫਿਕ ਕਾਨੂੰਨ, ਸਾਂਝ ਕੇਂਦਰ ਦੀਆਂ ਸੇਵਾਵਾਂ, ਸ਼ਕਤੀ ਐਪ ਅਤੇ ਐਸ.ਪੀ.ਸੀ ਪ੍ਰੋਗਰਾਮ ਸਬੰਧੀ ਸ਼ਹੀਦ ਊਧਮ ਸਿੰਘ ਗਰੁੱਪ ਆਫ ਇੰਸਟੀਟਿਊਸ਼ਨਜ਼ ਮਹਿਲਾ ਵਿਖੇ ਸੈਮੀਨਾਰ ਲਾਇਆ ਗਿਆ।ਜਿਸ ਵਿੱਚ ਕਾਲਜ ਦੀ ਮੇਲ ਅਤੇ ਫੀਮੇਲ ਫੈਕਲਟੀ, ਵਿਦਿਆਰਥੀ ਅਤੇ ਵਿਦਿਆਰਥਣਾਂ ਨੂੰ ਸੰਬੋਧਨ ਕੀਤਾ।ਸੈਮੀਨਾਰ ਵਿੱਚ ਹਾਜ਼ਰੀਨ ਨੂੰ ਵੱਖ-ਵੱਖ ਪਰੈਜ਼ੈਨਟੇਸ਼ਨਾਂ ਦਿਖਾਈਆਂ ਗਈਆਂ।ਕਾਲਜ ਪ੍ਰਿੰਸੀਪਲ ਡਾ: ਕੁਲਵੰਤ ਕੌਰ, ਸੰਦੀਪ ਸਿੰਘ ਅਤੇ ਫੀਮੇਲ ਫੈਕਲਟੀ ਵਲੋਂ ਇਸ ਜਾਗਰੂਕਤਾ ਸੈਮੀਨਾਰ ਦੀ ਸ਼ਲਾਘਾ ਕੀਤੀ ਗਈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …