ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦਫ਼ਤਰ ਵਿਖੇ ਰਿਟਰਨਿੰਗ ਅਧਿਕਾਰੀਆਂ ਪ੍ਰੋ. ਵਰਿਆਮ ਸਿੰਘ, ਹਰਜੀਤ ਸਿੰਘ ਤੇ ਨਰਿੰਦਰ ਸਿੰਘ
ਖੁਰਾਣਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੇ ਖਾਲੀ ਹੋਏ ਪ੍ਰਧਾਨ ਦੇ ਅਹੁੱਦੇ ਦੀ ਚੋਣ ਹਿੱਤ ਮਿਤੀ 08-05-2022 ਨੂੰ ਹੋ ਰਹੀ ਚੋਣ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 30 ਅਪ੍ਰੈਲ 2022 ਸੀ।ਇਸ ਆਖਰੀ ਮਿਤੀ ਤੱਕ ਕੁੱਲ ਤਿੰਨ ਉਮੀਦਵਾਰਾਂ ਚੀਫ਼ ਖ਼ਾਲਸਾ ਦੀਵਾਨ ਕਾਰਜਕਾਰੀ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਮੈਂਬਰ ਸਰਬਜੀਤ ਸਿੰਘ ਤੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ 2 ਮਈ 2022 ਨੂੰ ਦੁਪਹਿਰ 2:00 ਵਜੇ ਤੱਕ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 4 ਮਈ 2022 ਤੱਕ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ।ਉਨਾਂ ਕਿਹਾ ਕਿ ਜਨਰਲ ਹਾਊਸ ਵਿਚ 8 ਮਈ 2022 ਨੂੰ ਹੋਣ ਵਾਲੀ ਪ੍ਰਧਾਨ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media