Sunday, December 22, 2024

ਦੋ ਵਹੁਟੀਆਂ ਦੀ ਨੋਕ ਝੋਕ ਭਰੀ ਦਿਲਚਸਪ ਕਹਾਣੀ ਹੈ ਫ਼ਿਲਮ ‘ਸੌਂਕਣ-ਸੌਂਕਣੇ’

            ਲੇਖਕ ਅੰਬਰਦੀਪ ਸਿੰਘ ਨੇ ਆਪਣੀਆਂ ਫ਼ਿਲਮਾਂ ਰਾਹੀਂ ਦਰਸ਼ਕਾਂ ਨੂੰ ਪੁਰਾਤਨ ਵਿਰਸੇ ਨਾਲ ਜੋੜਿਆ ਹੈ।ਹੁਣ 13 ਮਈ ਨੂੰ ਆ ਰਹੀ ਨਵੀਂ ਫਿਲਮ ਸੌਂਕਣ-ਸੌਂਕਣੇ ਵੀ ਅੰਬਰਦੀਪ ਨੇ ਲਿਖੀ ਹੈ।ਜਿਸ ਵਿੱਚ ਐਮੀ ਵਿਰਕ ਦੋ ਪਤਨੀਆਂ ਸਰਗੁਣ ਮਹਿਤਾ ਤੇ ਨਿਰਮਤ ਖਹਿਰਾ ਦਾ ਪਤੀ ਬਣਿਆ ਹੈ।ਕੁੱਝ ਦਿਨ ਪਹਿਲਾਂ ਰਿਲੀਜ਼ ਹੋਏ, ਇਸ ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਖੂਬ ਪਸੰਦ ਕੀਤਾ ਹੈ।ਜਿਸ ਤੋਂ ਆਸ ਹੈ ਕਿ ਇਹ ਫ਼ਿਲਮ ਪੰਜਾਬੀ ਪਰਦੇ ’ਤੇ ਚੰਗਾ ਪਿਆਰ ਹਾਸਲ ਕਰੇਗੀ।
                 ਨਾਦ ਐਸ.ਸਟੂਡੀਓਜ਼, ਡ੍ਰਿਮੀਆਤਾ ਪ੍ਰਾਈਵੇਟ ਲਿਮਿਟਡ, ਜੇ.ਆਰ ਪ੍ਰੋਡਕਸ਼ਨ ਹਾਊਸ ਦੇ ਬੈਨਰ ਦੀ ਇਸ ਫ਼ਿਲਮ ਵਿੱਚ ਗਾਇਕ ਐਮੀ ਵਿਰਕ, ਸਰਗੁਨ ਮਹਿਤਾ, ਨਿਮਰਤ ਖਹਿਰਾ, ਵਨਿਰਮਲ ਰਿਸ਼ੀ,ਵਕਾਕਾ ਕੋਤਕੀ, ਸੁਖਵਿੰਦਰ ਚਹਿਲ, ਮੋਹਨੀ ਤੂਰ ਤੇ ਰਵਿੰਦਰ ਮੰਡ ਨੇ ਅਹਿਮ ਕਿਰਦਾਰ ਨਿਭਾਏ ਹਨ।ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ ਅਤੇ ਨਿਰਦੇਸ਼ਨ ਅਮਰਜੀਤ ਸਿੰਘ ਸਾਰੋਂ ਨੇ ਦਿੱਤਾ ਹੈ।ਆਮ ਪੰਜਾਬੀ ਫ਼ਿਲਮਾਂ ਨਾਲੋਂ ਵੱਖਰੀ ਇਹ ਫ਼ਿਲਮ ਹਾਸੇ ਤੇ ਜਜ਼ਬਾਤਾਂ ਨਾਲ ਭਰਪੂਰ ਅਤੇ ਪਤੀ-ਪਤਨੀ ਦੇ ਖੂਬਸੂਰਤ ਰਿਸ਼ਤੇ ਨਾਲ ਜੁੜੀ ਹੋਈ ਹੈ।ਪਤੀ ਪਤਨੀ ਦਾ ਰਿਸਤਾ ਜਿਥੇ ਪਿਆਰ ਤੇ ਮੁਹੱਬਤ ਭਰਿਆ ਹੈ, ਉਥੇ ਇੱਕ ਦੂਜੇ ਨਾਲੋਂ ਵਧ ਹੱਕ ਜਤਾੳਣ ਵਾਲਾ ਵੀ ਹੈ।ਜੇਕਰ ਇਹ ਹੱਕ ਦੋ ਪਤਨੀਆਂ ਵਲੋਂ ਹੋਵੇ ਤਾਂ ਕਹਾਣੀ ਹੋਰ ਵੀ ਗੁੰਝਲਦਾਰ ਤੇ ਜੱਗ ਹਸਾਉਣ ਵਾਲੀ ਸਥਿਤੀ ਪੈਦਾ ਕਰ ਦਿੰਦੀ ਹੈ। ਇਹ ਫਿਲਮ ਪਰਿਵਾਰਕ ਵੰਸ਼ ਨੂੰ ਅੱਗੇ ਚਲਾਉਣ ਲਈ ਸੰਤਾਨ ਪ੍ਰਾਪਤੀ ਦੀ ਇੱਛਾ ਤਹਿਤ ਦੋ ਪਤਨੀਆਂ ਦੇ ਮੱਕੜਜਾਲ ਵਿੱਚ ਫ਼ਸੇ ਪਤੀ ਦੀ ਸਥਿਤੀ ਬਿਆਨਦੀ ਪਰਿਵਾਰਕ ਕਹਾਣੀ ਅਧਾਰਿਤ ਹੈ।ਜਿਥੇ ਇਹ ਦਰਸ਼ਕਾਂ ਦਾ ਮਨੋਰੰਜਨ ਕਰੇਗੀ ਉਥੇ ਅੱਜ ਦੀ ਨਵੀਂ ਪੀੜ੍ਹੀ ਨੂੰ ਪੁਰਾਣੇ ਕਲਚਰ ਨਾਲ ਵੀ ਜੋੜੇਗੀ।ਫ਼ਿਲਮ ਦਾ ਗੀਤ ਸੰਗੀਤ ਵੀ ਢੁੱਕਵਾਂ ਹੈ, ਜੋ ਦੇਸੀ ਕਰੀਓ ਵਲੋਂ ਦਿੱਤਾ ਗਿਆ ਹੈ।ਗੀਤ ਬੰਟੀ ਬੈਂਸ, ਰਾਜ ਰਣਜੋਧ, ਰੌਣੀ ਅੰਜਲੀ ਅਤੇ ਅਰਜਣ ਵਿਰਕ ਨੇ ਲਿਖੇ ਹਨ ਜਿੰਨ੍ਹਾਂ ਨੂੰ ਐਮੀ ਵਿਰਕ, ਨਿਮਰਤ ਖਹਿਰਾ, ਰਾਜ ਰਣਜੋਧ, ਮਿਸ ਪੂਜਾ ਤੇ ਗੁਰਲੇਜ਼ ਅਖ਼ਤਰ ਨੇ ਪਲੇਅ ਬੈਕ ਗਾਇਆ ਹੈ। 13 ਮਈ ਨੂੰ ਰਲੀਜ਼ ਹੋ ਰਹੀ ਇਸ ਫ਼ਿਲਮ ਦੀ ਦਰਸ਼ਕਾਂ ਨੂੰ ਬੇਸਬਰੀ ਨਾਲ ਉਡੀਕ ਹੈ। 0105202201 

ਹਰਜਿੰਦਰ ਸਿੰਘ ਜਵੰਦਾ
ਮੋ-9463828000

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …