Wednesday, February 25, 2026

ਪਾਰਟੀਬਾਜ਼ੀ ਤੋਂ ਉਪਰ ਉਠ ਕੇ ਦਿਆਂਗੇ ਸਰਕਾਰੀ ਸਕੀਮਾਂ ਦਾ ਲਾਭ – ਧਾਲੀਵਾਲ

ਅਜਨਾਲਾ ਹਲਕੇ ਵਿੱਚ ਇੱਕ ਲੱਖ ਮਨਰੇਗਾ ਕਾਰਡ ਬਨਾਉਣ ਦਾ ਮਿੱਥਿਆ ਟੀਚਾ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਮਜਦੂਰ ਦਿਵਸ ਮੌਕੇ ਲਗਾਏ ਵਿਸ਼ੇਸ਼ ਕੈਂਪ ਨੂੰ ਸੰਬੋਧਨ ਕਰਦੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਹਰੇਕ ਲੋੜਵੰਦ ਵਿਅਕਤੀ ਦਾ ਮਨਰੇਗਾ ਕਾਰਡ ਬਣੇਗਾ ਅਤੇ ਅਜਨਾਲਾ ਹਲਕੇ ਵਿੱਚ ਇੱਕ ਲੱਖ ਲੋਕਾਂ ਨੂੰ ਮਨਰੇਗਾ ਕਾਰਡ ਦਾ ਲਾਭ ਦਿੱਤਾ ਜਾਵੇਗਾ।ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਦੀ ਅਗਵਾਈ ਵਾਲੀ ਟੀਮ ਦੀ ਪ੍ਰਸੰਸਾ ਕਰਦੇ ਕਿਹਾ ਕਿ ਇੰਨਾ ਨੇ ਇਕ ਹਫ਼ਤੇ ਵਿੱਚ 5 ਹਜ਼ਾਰ ਵਿਅਕਤੀਆਂ ਨੂੰ ਮਨਰੇਗਾ ਸਕੀਮ ਨਾਲ ਜੋੜਿਆ ਹੈ।ਮਜ਼ਦੂਰ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਉਨਾਂ ਕਿਹਾ ਕਿ ਇਹ ਹੱਕ ਬੜੀਆਂ ਕੁਰਬਾਨੀਆਂ ਨਾਲ ਮਿਲੇ ਹਨ।ਮਜ਼ਦੂਰ ਦਿਵਸ ਦੀ ਸ਼ੁਰੂਆਤ ਮਜ਼ਦੂਰ ਯੂਨੀਅਨ ਅੰਦੋਲਨ ਵਿੱਚ ਹੋਈ ਹੈ, ਖਾਸ ਤੌਰ `ਤੇ ਅੱਠ ਘੰਟੇ ਕੰਮ, ਅੱਠ ਘੰਟੇ ਮਨੋਰੰਜਨ ਅਤੇ ਅੱਠ ਘੰਟੇ ਆਰਾਮ ਕਰਨ ਦੀ ਵਕਾਲਤ ਕੀਤੀ ਗਈ ਸੀ।ਕੈਬਨਿਟ ਮੰਤਰੀ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪੁਰਾਣੀਆਂ ਸਰਕਾਰਾਂ ਨੇ ਸਰਕਾਰੀ ਫੰਡਾਂ ਦੀ ਦੁਰਵਰਤੋ ਕੀਤੀ ਹੈ।ਅਜਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕਿਸੇ ਵੀ ਤਰਾਂ ਦਾ ਵਿਤਕਰਾ ਨਹੀਂ ਹੋਵੇਗਾ।ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਪੂਰੇ ਪੰਜਾਬ ਵਿੱਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਜ਼ਦੂਰਾਂ ਦੇ ਜੌਬ ਕਾਰਡ ਬਣਾਏ ਜਾਣਗੇ ਅਤੇ ਜਿਸ ਵਿਚ ਹਰ ਇਕ ਮਜ਼ਦੂਰ ਨੂੰ 100 ਦਿਨਾਂ ਦੀ ਦਿਹਾੜੀ ਮਿਲੇਗੀ ਅਤੇ ਸਲਾਨਾ 28000 ਰੁਪਏ ਦੇ ਲਗਭਗ ਦਿੱਤੇ ਜਾਣਗੇ।ਕਿਸੇ ਨਾਲ ਕੋਈ ਧੋਖਾ ਤੇ ਵਿਤਕਰਾ ਨਹੀਂ ਕੀਤਾ ਜਾਵੇਗਾ।ਏ.ਡੀ.ਸੀ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਸਾਰੇ ਮਜ਼ਦੂਰ ਵੀਰਾਂ ਨੂੰ ਮਜ਼ਦੂਰ ਦਿਵਸ ‘ਤੇ ਸਭ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਭਾਗ ਦੀਆਂ ਸਕੀਮਾਂ ਬਾਰੇ ਵਿਸਥਾਰ ‘ਚ ਦੱਸਿਆ।
              ਇਸ ਮੌਕੇ ਲੇਬਰ ਕਮਿਸ਼ਨਰ ਸੰਤੋਖ ਸਿੰਘ, ਜਸਬੀਰ ਸਿੰਘ ਗਿੱਲ, ਬਲਦੇਵ ਸਿੰਘ ਬੱਬੂ, ਦਵਿੰਦਰ ਸਿੰਘ ਸੋਨੂੰ, ਖੁਸ਼ਪਾਲ ਸਿੰਘ ਧਾਲੀਵਾਲ, ਬਲਜਿੰਦਰ ਸਿੰਘ ਮਾਹਲ, ਬਲਦੇਵ ਸਿੰਘ ਮਹੈਂਦੀਆ, ਬਲਜੀਤ ਸਿੰਘ ਅਜਨਾਲਾ, ਓਮ ਪ੍ਰਕਾਸ਼ ਪ੍ਰਿੰਸੀਪਲ ਸਰਕਾਰੀ ਕਾਲਜ ਅਜਨਾਲਾ ਤੇ ਜਗਤਾਰ ਸਿੰਘ ਆਦਿ ਹਾਜ਼ਰ ਸਨ ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …