ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਂਡਿੰਗ ਅਫ਼ਸਰ
ਕੈਪਟਨ ਅਰਵਿੰਦ ਕੁਮਾਰ ਪਵਾਰ ਦੀ ਮੌਜ਼ੂਦਗੀ ਵਿੱਚ ਅੱਜ ਸਾਲ 2022-23 ਲਈ ਐਨ.ਸੀ.ਸੀ ਕੈਡਿਟਾਂ ਦੀ ਚੋਣ ਪ੍ਰਕਿਰਿਆ ਮੁਕੰਮਲ ਕੀਤੀ ਗਈ।ਜਿਸ ਵਿੱਚ ਬੱਚਿਆਂ ਵਲੋਂ ਨਾ ਸਿਰਫ਼ ਲਿਖਤੀ ਪ੍ਰੀਖਿਆ ਦਿੱਤੀ ਗਈ, ਸਗੋਂ ਵੱਖ-ਵੱਖ ਤਰ੍ਹਾਂ ਦੇ ਸਰੀਰਿਕ ਟੈਸਟ ਅਤੇ ਇੰਟਰਵਿਊ ਵੀ ਲਈ ਗਈ।ਸਕੂਲ ਦੇ ਪ੍ਰਬੰਧਕ ਜਸਵੀਰ ਸਿੰਘ ਚੀਮਾਂ ਨੇ ਨਵੇਂ ਚੁਣੇ ਗਏ ਬੱਚਿਆਂ ਨੂੰ ਵਧਾਈ ਦਿੱਤੀ।ਇਸ ਸਮੇਂ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਵਲੋਂ ਪੀ.ਆਈ ਸਟਾਫ਼ ਦਿਵਾਕਰ ਸ਼ਰਮਾ ਅਤੇ ਸ਼ੈਲੇਸ਼ ਕੁਮਾਰ, ਸਕੂਲ ਪ੍ਰਿੰਸੀਪਲ ਮੈਡਮ ਕਿਰਨਪਾਲ ਕੌਰ ਅਤੇ ਏ.ਐਨ.ਓ ਕੇਵਲ ਸਿੰਘ ਮੌਜ਼ੂਦ ਰਹੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media