Friday, May 1, 2026

ਅੰਮ੍ਰਿਤਸਰ ਵਿਕਾਸ ਮੰਚ ਨੇ ਪ੍ਰੈਸ਼ਰ ਹਾਰਨ ਬੰਦ ਕਰਾਉਣ ਲਈ ਟਰਾਂਸਪੋਰਟ ਮੰਤਰੀ ਤੋਂ ਮੰਗਿਆ ਦਖ਼ਲ

ਅੰਮ੍ਰਿਤਸਰ 2 ਮਈ (ਜਗਦੀਪ ਸਿੰਘ) – ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਨੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਬੱਸਾਂ,

Charanjit Gumtala

ਟਰੱਕਾਂ, ਸਕੂਲੀ ਬੱਸਾਂ ਅਤੇ ਹੋਰ ਗੱਡੀਆਂ ਦੇ ਪ੍ਰੈਸ਼ਰ ਹਾਰਨ ਬੰਦ ਕਰਾਉਣ ਲਈ ਸਖ਼ਤ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਹੈ। ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਟਰਾਂਸਪੋਰਟ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਟ੍ਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਂਦੀ ਹੈ ਜੋ ਕਿ ਕੇਂਦਰੀ ਪ੍ਰਸ਼ਾਸ਼ਿਤ ਸ਼ਹਿਰ ਹੈ, ਪਰ ਪੰਜਾਬ ਵਿੱਚ ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਵਿਧਾਇਕਾਂ ਤੇ ਮੰਤਰੀਆਂ ਨੂੰ ਸੰਵਿਧਾਨ ਅਨੁਸਾਰ ਕੰਮ ਕਰਨ ਦੀ ਸੌਂਹ ਚੁਕਾਈ ਜਾਂਦੀ ਹੈ।ਸੰਵਿਧਾਨ ਵਿੱਚ ਪ੍ਰੈਸ਼ਰ ਹਾਰਨਾਂ ਦੀ ਮਨਾਹੀ ਹੈ।ਇਸ ਲਈ ਵਿਧਾਇਕਾਂ ਨੂੰ ਚਾਹੀਦਾ ਹੈ ਕਿ ਉਹ ਆਪੋ ਆਪਣੇ ਇਲਾਕੇ ਵਿੱਚ ਪ੍ਰੈਸ਼ਰ ਹਾਰਨ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ, ਉਲਟਾ ਉਨ੍ਹਾਂ ਦੀਆਂ ਮਾਲਕੀ ਵਾਲੀਆਂ ਗੱਡੀਆਂ ਵਿੱਚ ਵੀ ਇਹ ਪ੍ਰੈਸ਼ਰ ਹਾਰਨ ਲੱਗੇ ਹੋਏ ਹਨ।ਪੈਪਸੂ ਟਰਾਂਸਪੋਰਟ ਕਾਰਪੋਰੇਸ਼ਨ ਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਤਾਂ ਸਰਕਾਰ ਦੇ ਕੰਟਰੋਲ ਵਿੱਚ ਹਨ,ਉਨ੍ਹਾਂ ਵਿਚ ਵੀ ਪ੍ਰੈਸ਼ਰ ਹਾਰਨ ਲੱਗੇ ਹੋਏ ਹਨ, ਜੋ ਨਹੀਂ ਚਾਹੀਦੇ।
                       ਇਨ੍ਹਾਂ ਦੇ ਬੁਰੇ ਪ੍ਰਭਾਵ ਤੋਂ ਸਭ ਤੋਂ ਜ਼ਿਆਦਾ ਟ੍ਰੈਫ਼ਿਕ ਪੁਲੀਸ ਵਾਲੇ ਪ੍ਰਭਾਵਿਤ ਹੋ ਰਹੇ ਹਨ, ਕਿਉਂਕਿ ਉਹ ਸਾਰਾ ਸਮਾਂ ਇਨ੍ਹਾਂ ਪ੍ਰੈਸ਼ਰ ਹਾਰਨਾਂ ਦੀ ਮਾਰ ਹੇਠ ਰਹਿੰਦੇ ਹਨ।ਜੇ ਕੁੱਝ ਟ੍ਰੈੇਫ਼ਿਕ ਕਰਮਚਾਰੀਆਂ ਦੇ ਨਮੂਨੇ ਵਜੋਂ ਕੰਨਾਂ ਦਾ ਟੈਸਟ ਕਰਵਾਇਆ ਜਾਵੇ ਤਾਂ ਪਤਾ ਲੱਗੇਗਾ ਕਿ ਉਹ ਕਿਨੇਂ ਬੋਲੇਪਣ ਦਾ ਸ਼ਿਕਾਰ ਹਨ।
ਇਸ ਲਈ ਜਿੱਥੇ ਪ੍ਰੈਸ਼ਰ ਹਾਰਨ ਬੰਦ ਕਰਾਉਣੇ ਆਮ ਜਨਤਾ ਲਈ ਲਾਹੇਵੰਦ ਬੰਦ ਹਨ, ਉਥੇ ਟ੍ਰੈਫ਼ਿਕ ਪੁਲੀਸ ਦੇ ਕਰਮਚਾਰੀਆਂ ਲਈ ਵੀ ਫਾਇਦੇਮੰਦ ਹਨ।ਇਸ ਲਈ ਇਨ੍ਹਾਂ ਵਿੱਚੋਂ ਪ੍ਰੈਸ਼ਰ ਹਾਰਨਾਂ ਨੂੰ ਫੌਰੀ ਉਤਾਰਨ ਦੇ ਹੁਕਮ ਜਾਰੀ ਕਰਨ ਦੀ ਖੇਚਲ ਕੀਤੀ ਜਾਵੇ।ਪ੍ਰੈਸ਼ਰ ਹਾਰਨ ਬੰਦ ਹੋਣ ਨਾਲ ਸੜਕੀ ਦੁਰਘਟਨਾਵਾਂ ਵਿੱਚ ਵੀ ਕਮੀ ਆਵੇਗੀ। ਪ੍ਰੈਸ਼ਰ ਹਾਰਨਾਂ ਨਾਲ ਡਰਾਈਵਰ ਤੇਜ਼ ਰਫ਼ਤਾਰ ਗੱਡੀਆਂ ਚਲਾਉਂਦੇ ਹਨ ਤੇ ਕਈ ਵਾਰ ਇਹ ਸੜਕੀ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …