Tuesday, July 21, 2026

ਮੇਅਰ ਵਲੋਂ ਕਬੀਰ ਪਾਰਕ ਵਿਖੇ ਵਿਕਾਸ ਕੰਮਾਂ ਦਾ ਉਦਘਾਟਨ

ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਸਥਾਨਕ ਵਾਰਡ ਨੰ.76 ਦੀ ਕਬੀਰ ਪਾਰਕ ਵਿਖੇ ਮੇਅਰ ਕਰਮਜੀਤ ਸਿੰਘ ਵਲੋਂ 45 ਲੱਖ ਦੇ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਵਿਕਾਸ ਦੇ ਕੰਮਾਂ ਨਾਲ ਵਿਧਾਨ ਸਭਾ ਹਲਕਾ ਪੱਛਮੀ ‘ਚ ਪੈਂਦੇ ਇਸ ਅਹਿਮ ਪਾਰਕ ਦੀ ਦਿੱਖ ਵਿੱਚ ਬਦਲਾਅ ਦੇ ਨਾਲ ਲੋਕਾਂ ਨੂੰ ਕਈ ਸਹੂਲਤਾਂ ਮਿਲਣਗੀਆਂ।ਮੇਅਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਹਨ, ਉਹਨਾਂ ਨੂੰ ਪੂਰਾ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ‘ਆਪ’ ਦਾ ਮੁੱਖ ਮੰਤਵ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸ਼ਨ ਦੇਣਾ, ਮੁੱਢਲੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ।ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼ਹਿਰ ਦੇ ਤਕਰੀਬਨ ਹਰ ਇਲਾਕੇ ਵਿੱਚ ਵਿਕਾਸ ਦੇ ਕੰਮਾਂ ਦੀ ਝੜੀ ਲਗਾਈ ਜਾਵੇਗੀ।ਇਲਾਕਾ ਨਿਵਾਸੀਆਂ ਵਲੋਂ ਮੇਅਰ ਕਰਮਜੀਤ ਸਿੰਘ ਅਤੇ ਹਾਜ਼ਰ ਕੌਂਸਲਰਾਂ ਨੂੰ ਸਿਰੋਪੇ ਭੇਂਟ ਕੀਤੇ ਗਏ।
                 ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਚਾਹਲ, ਕੌਂਸਲਰ ਪ੍ਰਮੋਦ ਬਬਲਾ, ਕੌਂਸਲਰ ਦਵਿੰਦਰ ਪਹਿਲਵਾਨ, ਕੌਂਸਲਰ ਪਰਦੀਪ ਸ਼ਰਮਾ, ਕੌਂਸਲਰ ਸੁਖਬੀਰ ਸੋਨੀ, ਵਨੀਤ ਗੁਲਾਟੀ, ਸੰਜੀਵ ਟਾਂਗਰੀ, ਸਤਵਿੰਦਰ ਸਿੰਘ, ਛਵੀ ਢਿੱਲੋਂ, ਸੰਦੀਪ, ਕੇ.ਕੇ ਰੰਧਾਵਾ, ਗੁਰਪ੍ਰੀਤ ਸਿੰਘ, ਐਡਵੋਕੇਟ ਪਾਹਵਾ, ਐਸ.ਡੀ.ਓ ਗੁਰਪਾਲ ਸਿੰਘ, ਸੁਪਰਡੈਂਟ ਸਤਪਾਲ ਸਿੰਘ ਅਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …