Thursday, September 17, 2026

ਸਲਾਈਟ ਵਰਕਰਜ਼ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਨੇ ਮਨਾਇਆ ਕੌਮਾਂਤਰੀ ਮਜ਼ਦੂਰ ਦਿਹਾੜਾ

ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਸਲਾਈਟ ਵਰਕਰਜ਼ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਮਈ ਦਿਵਸ ‘ਤੇ ਸਲਾਈਟ ਲੌਂਗੋਵਾਲ ਦੇ ਗੇਟ ਨੇੜੇ ਝੰਡਾ ਚੜ੍ਹਾਇਆ ਗਿਆ ਤੇ ਮਈ ਦਿਵਸ ਦੇ ਸ਼ਹੀਦਾਂ ਨੂੰ ਸਿਜ਼ਦਾ ਕੀਤਾ ਗਿਆ।ਆਪਣੇ ਸੰਬੋਧਨ ‘ਚ ਸਲਾਈਟ ਵਰਕਰਜ਼ ਯੂਨੀਅਨ ਦੇ ਆਗੂ ਮਲਕੀਤ ਸਿੰਘ, ਕਰਮ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਅੱਜ ਦੇ ਦਿਨ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਤੌਰ ਤੇ ਯਾਦ ਕੀਤਾ ਜਾਂਦਾ ਹੈ ਕਿਉਂਕਿ ਇਸ ਦਿਨ ਮਜ਼ਦੂਰਾਂ ਨੇ ਭਾਰੀ ਕੁਰਬਾਨੀਆਂ ਦੇ ਕੇ 8 ਘੰਟੇ ਦਿਹਾੜੀ ਲਾਗੂ ਕਰਵਾਈ ਸੀ ਤੇ ਮਜ਼ਦੂਰਾਂ ਲਈ ਹੋਰ ਬਣਦੀਆਂ ਰਿਆਇਤਾਂ ਪ੍ਰਾਪਤ ਕੀਤੀਆਂ ਸਨ।ਮੌਜ਼ੂਦਾ ਸਮੇਂ ਮੋਦੀ ਸਰਕਾਰ ਲੇਬਰ ਕਾਨੂੰਨਾਂ ਨੂੰ ਤੋੜ ਕੇ ਲੇਬਰ ਕੋਡ ਬਣਾ ਰਹੀ ਹੈ ਜਿਸ ਨਾਲ ਮਜ਼ਦੂਰਾਂ ਦੇ ਹੱਕਾਂ ‘ਤੇ ਡਾਕਾ ਮਾਰਿਆ ਜਾਵੇਗਾ।ਇਸ ਫੈਸਲੇ ਨੂੰ ਫੌਰੀ ਰੱਦ ਕੀਤਾ ਜਾਣਾ ਚਾਹੀਦਾ ਅਤੇ ਮਜ਼ਦੂਰਾਂ ਦੇ ਹੱਕ ਬਹਾਲ ਕੀਤੇ ਜਾਣੇ ਚਾਹੀਦੇ ਹਨ, ਆਗੂਆਂ ਨੇ ਠੇਕੇਦਾਰੀ ਸਿਸਟਮ ਬੰਦ ਕਰਕੇ ਮਜ਼ਦੂਰਾਂ ਨੂੰ ਪੱਕੇ ਰੁਜ਼ਗਾਰ ਦੀ ਮੰਗ ਵੀ ਕੀਤੀ।ਆਗੂਆਂ ਨੇ ਮਜ਼ਦੂਰਾਂ ਨੂੰ ਆਪਣੇ ਹੱਕਾਂ ਲਈ ਇਕਮੁੱਠ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ ਅਤੇ ਸਮਾਜ ਨੂੰ ਧਰਮ ਜਾਤ ਦੇ ਆਧਾਰ ਤੇ ਪਾੜਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦਾ ਵੀ ਸੱਦਾ ਦਿੱਤਾ ।
                 ਇਸ ਮੌਕੇ ਕਿਸਾਨ ਆਗੂ ਕਰਮਜੀਤ ਸਿੰਘ ਸਤੀਪੁਰਾ, ਭੋਲਾ ਸਿੰਘ ਪਨਾਂਚ, ਦਰਸ਼ਨ ਸਿੰਘ, ਜਗਦੇਵ ਸਿੰਘ ਸਰਪੰਚ, ਸਲਾਈਟ ਵਰਕਰਜ਼ ਯੂਨੀਅਨ ਦੇ ਆਗੂ ਲੀਲਾ ਸਿੰਘ, ਜਗਤਾਰ ਸਿੰਘ, ਗੋਧਾ ਸਿੰਘ, ਅਮਰ ਸਿੰਘ, ਗੁਰਤੇਜ ਸਿੰਘ ਸਮੇਤ ਵੱਡੀ ਗਿਣਤੀ ਮਜ਼ਦੂਰ ਅਤੇ ਕਿਸਾਨ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …