Wednesday, August 6, 2025
Breaking News

ਚੀਫ ਖਾਲਸਾ ਦੀਵਾਨ ਪ੍ਰਧਾਨ ਦੀ ਚੋਣ ਬੈਲਟ ਪੇਪਰ ਰਾਹੀਂ ਕਰਵਾਉਣ ਦਾ ਫੈਸਲਾ

ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਪ੍ਰਧਾਨ ਦੇ ਖਾਲੀ ਅਹੁੱਦੇ ਦੀ 8-05-2022 ਨੂੰ ਹੋਣ ਵਾਲੀ ਚੋਣ ਨੂੰ ਲੈ ਕੇ ਅੱਜ ਚੀਫ ਖਾਲਸਾ ਦੀਵਾਨ ਮੁੱਖ ਦਫਤਰ ਵਿਖੇ ਰਿਟਰਨਿੰਗ ਅਧਿਕਾਰੀਆਂ ਪੋ੍ਰ: ਵਰਿਆਮ ਸਿੰਘ, ਹਰਜੀਤ ਸਿੰਘ ਅਤੇ ਨਰਿੰਦਰ ਸਿਘ ਖੁਰਾਣਾ ਵਲੋਂ ਮੀਟਿੰਗ ਦਾ ਕੀਤੀ ਗਈ।ਜਿਸ ਵਿਚ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀਆਂ ਭਰਨ ਵਾਲੇ ਤਿੰਨ ਉਮੀਦਵਾਰ ਚੀਫ ਖਾਲਸਾ ਦੀਵਾਨ ਦੇ ਕਾਰਜ਼ਕਾਰੀ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਤੇ: ਸਰਬਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜਰ ਹੋਏ।ਮੀਟਿੰਗ ਦੌਰਾਨ ਚੀਫ ਖਾਲਸਾ ਦੀਵਾਨ ਦੀ ਸੱਚੀ ਸੁੱਚੀ ਦਿੱਖ ਨੂੰ ਬਰਕਰਾਰ ਰੱਖਦਿਆਂ ਆਪਸੀ ਪ੍ਰੇਮ ਅਤੇ ਸਾਂਝ ਨਾਲ ਨਿਰਵਿਰੋਧ ਤਰੀਕੇ ਰਾਹੀਂ ਪ੍ਰਧਾਨ ਦੀ ਚੋੋਣ ਕਰਵਾਉਣ ਦੇ ਮੁੱਦੇ ‘ਤੇ ਚਰਚਾ ਕੀਤੀ ਗਈ।ਜਿਸ ਉਪਰੰਤ ਨਾਮਜ਼ਦਗੀ ਕਾਗਜ਼ ਦਾਖਲ ਕਰਨ ਵਾਲੇ ਤਿੰਨੇ ਉਮੀਦਵਾਰਾਂ ਨੇ ਆਪਸੀ ਮਤਭੇਦ ਭੁਲਾ ਕੇ 8 ਮਈ ਨੂੰ ਜਨਰਲ ਹਾਉਸ ਵਿੱਚ ਪ੍ਰਧਾਨ ਦੀ ਚੋਣ ਗੁਪਤ ਚੋਣ ਪ੍ਰਣਾਲੀ (ਬੈਲਟ ਪੇਪਰ) ਰਾਹੀਂ ਕਰਵਾਉਣ ‘ਤੇ ਸਹਿਮਤੀ ਪ੍ਰਗਟਾਈ।
            ਇਸ ਮੌਕੇ ਰਿਟਰਨਿੰਗ ਅਫਸਰਾਂ ਨੇ ਵਲੋਂ ਚੀਫ ਖਾਲਸਾ ਦੀਵਾਨ ਦੇ ਸਿਰਜਣਹਾਰਿਆਂ ਦੇ ਮਨੋਰਥਾਂ ਅਨੁਸਾਰ ਦੀਵਾਨ ਦੀ ਬਿਹਤਰੀ ਲਈ ਭਾਈਚਾਰਕ ਸਾਂਝ ਨਾਲ ਕੀਤੇ ਗਏ ਇਸ ਫੈਸਲੇ ਦੀ ਭਰਪੂਰ ਸ਼ਲਾਘਾ ਕੀਤੀ।ਇਕੱਤਰਤਾ ਵਿੱਚ ਚੀਫ ਖਾਲਸਾ ਦੀਵਾਨ ਮੁੱਖ ਦਫਤਰ ਇੰਚਾਰਜ ਸੁਖਜਿੰਦਰ ਸਿੰਘ ਪ੍ਰਿੰਸ, ਐਡੀਸ਼ਨਲ ਸਕੱਤਰ ਜਸਪਾਲ ਸਿੰਘ ਢਿੱਲੋਂ, ਅਵਤਾਰ ਸਿੰਘ ਤੇ ਰਮਣੀਕ ਸਿੰਘ ਵੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …