Thursday, September 17, 2026

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਜੰਡਿਆਲਾ ਗੁਰੂ ਫਾਇਰ ਸਟੇਸ਼ਨਾਂ ਲਈ 2 ਨਵੀਆਂ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ

ਕਿਹਾ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਚੱਕਿਆ ਕਦਮ

ਜੰਡਿਆਲਾ ਗੁਰੂ, 3 ਮਈ (ਪੰਜਾਬ ਪੋਸਟ ਬਿਊਰੋ) – ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੱਜ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਇਲਾਕੇ ਵਿੱਚ ਵਧੇਰੇ ਮਜ਼ਬੂਤ ਬਣਾਉਣ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਵਿਖੇ ਸਥਾਪਿਤ ਕੀਤੇ ਫਾਇਰ ਸਟੇਸ਼ਨ ਨੂੰ ਅੱਗ ਬੁਝਾਉਣ ਵਾਲੇ 2 ਨਵੇਂ ਮਲਟੀਪਰਪਜ਼ ਫਾਇਰ ਟੈਂਡਰ ਸੌਂਪੇ ਗਏ।
                   ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅੱਗ ਬੁਝਾਊ ਗੱਡੀਆਂ ਅੱਗ ਲੱਗਣ ਦੀਆਂ ਅਕਸਰ ਵਾਪਰਨ ਵਾਲੀਆਂ ਘਟਨਾਵਾਂ ਤੋਂ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸਹਾਈ ਸਿੱਧ ਹੋਣਗੀਆਂ।ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਨਵੇਂ ਮਲਟੀਪਰਪਜ਼ ਅਤੇ ਮਿੰਨੀ ਫਾਇਰ ਟੈਂਡਰਾਂ ਨਾਲ ਉਦਯੋਗਿਕ ਇਕਾਈਆਂ ਤੋਂ ਇਲਾਵਾ ਵਾਢੀ ਦੇ ਸੀਜ਼ਨ ਦੌਰਾਨ ਖੜ੍ਹੀਆਂ ਫਸਲਾਂ ਨੂੰ ਅੱਗ ਲੱਗਣ ਦੀਆਂ ਵਾਪਰਦੀਆਂ ਘਟਨਾਵਾਂ ਨੂੰ ਕਾਫੀ ਹੱਦ ਤੱਕ ਰੋਕਿਆ ਜਾ ਸਕੇਗਾ।ਉਨ੍ਹਾਂ ਕਿਹਾ ਕਿ ਇਹ ਗੱਡੀਆਂ ਈ.ਓ ਜੰਡਿਆਲਾ ਗੁਰੂ ਦੇ ਨਾਮ ‘ਤੇ ਰਜਿਸਟਰਡ ਕੀਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਇਹ ਫਾਇਰ ਟੈਂਡਰ 13 ਜਿਲ੍ਹਿਆਂ ਵਿੱਚ ਨਵੇਂ ਸਥਾਪਿਤ ਕੀਤੇ ਗਏ 20 ਫਾਇਰ ਸਟੇਸ਼ਨਾਂ ਲਈ ਭੇਜੇ ਗਏ ਹਨ।
                ਇਨ੍ਹਾਂ ਜ਼ਿਲ੍ਹਿਆਂ ਵਿਚ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਮਾਨਸਾ, ਫਿਰੋਜਪੁਰ, ਮੋਗਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਰੋਪੜ, ਬਰਨਾਲਾ ਅਤੇ ਸੰਗਰੂਰ ਸ਼ਾਮਲ ਹਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …